ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪਹਿਲੀ ਬੈਠਕ ਨੂੰ ਕੀਤਾ ਸੰਬੋਧਨ

ਚੰਡੀਗੜ੍ਹ:- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਖ਼ਾਸ ਇਜਲਾਸ ਵਿੱਚ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਸੂਬਿਆਂ ਦੇ ਰਾਜਪਾਲ ਤੇ ਵਿਧਾਇਕ ਮੌਜੂਦ ਹਨ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੈਸ਼ਨ ਦੀ ਪਹਿਲੀ ਬੈਠਕ ਨੂੰ ਸੰਬੋਧਨ ਕੀਤਾ।ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹੱਥੀਂ ਕਿਰਤ ਕਰਕੇ ਆਪਣੀ ਉਪਜੀਵਕਾ ਕਮਾਈ ਅਤੇ ਲੋਕਾਂ ਨੂੰ ਵੀ ਇਸੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੱਤਾ।ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਅਤੇ ਇੱਥੇ ਖੇਤੀ ਕਰਕੇ ਹੱਲ ਚਲਾ ਕੇ ਆਪਣੇ ਜੀਵਨ ਦਾ ਨਿਰਵਾਹ ਕੀਤਾ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ‘ਚ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੀਦਾ ਹੈ।ਜ਼ਿਕਰ ਏ ਖਾਸ ਹੈ ਕਿ ਇਜਲਾਸ ਨੂੰ ਲੈ ਕੇ ਵਿਧਾਨ ਸਭਾ ਨੂੰ ਅੰਦਰੋਂ ਅਤੇ ਬਾਹਰੋਂ ਖੂਬਸੂਰਤ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ।