District NewsMalout News

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਨੇ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਲਗਾਇਆ ਧਰਨਾ

ਮਲੋਟ: ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ। ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਵੱਲੋਂ ਆਪਣੇ ਹੱਕੀ ਅਤੇ ਜਾਇਜ ਮੰਗਾਂ ਸੰਬੰਧੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਬਠਿੰਡਾ ਦੇ ਖਿਲਾਫ ਮਲੋਟ ਸਬ-ਡਿਵੀਜਨ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਹੈ। ਆਗੂ ਨੇ ਦੱਸਿਆ ਕਿ ਵਰਕਰਾਂ ਦੀਆਂ ਤਨਖਾਹਾਂ ਵਿੱਚੋਂ ਕੱਟਿਆ ਈ.ਪੀ.ਐੱਫ ਜਮਾ ਕਰਵਾਇਆ ਜਾਵੇ।

ਵਰਕਰਾਂ ਦੀਆਂ ਤਨਖਾਹਾਂ ਵਿੱਚੋ ਕੱਟਿਆ ਗਿਆ ਈ.ਐੱਸ.ਆਈ ਦਾ ਕਾਰਡ ਬਣਾਇਆ ਜਾਵੇ। ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ। ਵਰਕਰਾਂ ਦਾ ਬੀਮਾ ਕਰਵਾਇਆ ਜਾਵੇ ਆਦਿ ਮੰਗਾਂ ਸੰਬੰਧੀ ਜੱਥੇਬੰਦੀ ਵੱਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਬਠਿੰਡਾ ਨੂੰ ਪਹਿਲਾਂ ਵੀ ਨੋਟਿਸ ਦਿੱਤਾ ਗਿਆ ਸੀ। ਪਰ ਉਸ ਉਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਅੱਜ ਗਿੱਦੜਬਾਹਾ, ਮਲੋਟ, ਬਰੀਵਾਲਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।

Author: Malout Live

Back to top button