District NewsMalout News

ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ਮਨਾਇਆ ਗਿਆ ‘ਜਲਗਾਹਾਂ ਬਚਾਓ ਦਿਵਸ’

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਭਾਰਤ ਸਰਕਾਰ ਦੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ ਦੀ ਸਹਾਇਤਾ ਦੇ ਨਾਲ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ‘ਜਲਗਾਹ ਬਚਾਓ’ ਵਿਸ਼ੇ ਤੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਸਲੋਗਨ, ਪੋਸਟਰ ਮੁਕਾਬਲੇ ਅਤੇ ਸਮੂਹ ਪਿੰਡ ਵਿੱਚ ਰੈਲੀ ਕਰਕੇ ਜਲਗਾਹਾਂ ਪ੍ਰਤੀ ਆਪਣੀ ਸੰਵੇਦਨਾ ਜ਼ਾਹਿਰ ਕਰਦੇ ਹੋਏ ਬਹੁਤ ਹੀ ਵਧੀਆ ਸੰਦੇਸ਼ ਦਿੱਤਾ। ਭਾਸ਼ਣ ਮੁਕਾਬਲਿਆਂ ਰਾਹੀਂ ਵੀ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਉਜਾਗਰ ਕਰਦੇ ਹੋਏ ਦੱਸਿਆ ਕਿ ਇਹ ਜਲਗਾਹਾਂ ਜਿਥੇ ਵੱਖ-ਵੱਖ ਜਲ ਜੀਵਾਂ ਦੀ ਜੀਵਨ ਭੂਮੀ ਹੈ, ਉੱਧਰ ਸਾਡਾ ਭਵਿੱਖ ਵੀ ਇਹਨਾਂ ਜਲਗਾਹਾਂ ਨਾਲ ਹੀ ਜੁੜਿਆ ਹੈ। ਜੇਕਰ ਅੱਜ ਅਸੀਂ ਇਹਨਾ ਦੀ ਸੰਭਾਲ ਨਾ ਕਰਾਂਗੇ ਤਾਂ ਇੱਕ ਨਾ ਇੱਕ ਦਿਨ ਇਹਨਾਂ ਦੀ ਹੋਂਦ ਖਤਮ ਹੋ ਜਾਵੇਗੀ ਤੇ ਫਿਰ ਸਾਨੂੰ ਜ਼ਿੰਦਗੀ ਭਰ ਪਛਤਾਉਣਾ ਪਵੇਗਾ।

ਇਸ ਦੌਰਾਨ ਸਕੂਲ ਦੇ ਹੈੱਡ ਮਿਸਟ੍ਰੈਸ ਮਿਸ ਰਾਜ ਕੁਮਾਰੀ ਨੇ ਕਿਹਾ ਕਿ ਵਾਤਾਵਰਨ ਬਚਾਉਣ ਹਿੱਤ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲਗਾਹਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪੰਜਾਹ ਸਕੂਲਾਂ ਵਿੱਚ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਇਸੇ ਕੜੀ ਤਹਿਤ ਹੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾ ਕੇ ਵਾਤਾਵਰਨ ਬਚਾਉਣ ਹਿੱਤ ਕੀਤੇ ਜਾ ਰਹੇ ਉਪਰਾਲੇ ਵਿੱਚ ਯੋਗਦਾਨ ਪਾਇਆ ਗਿਆ ਹੈ। ਇਸ ਸਮੇਂ ਈਕੋ ਕਲੱਬ ਇੰਚਾਰਜ਼ ਸ. ਅਮਰਜੀਤ ਸਿੰਘ ਸਮੇਤ ਸਮੂਹ ਅਧਿਆਪਕ ਵੀ ਹਾਜ਼ਿਰ ਸਨ । ਇਹਨਾਂ ਮੁਕਾਬਲਿਆਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਕੂਲ ਮੁੱਖੀ ਵੱਲੋ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

Author: Malout Live

Back to top button