ਪੰਜਾਬੀ ਯੂਨੀਵਰਸਿਟੀ ਵੱਲੋਂ 18 ਦਸੰਬਰ 2019 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਕਾਲਜ ਅਧਿਆਪਕਾਂ ਦੀਆਂ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬਾਈਕਾਟ ਨੂੰ ਮੁੱਖ ਰੱਖਦੇ ਹੋਏ, ਅੱਜ ਯੂਨੀਵਰਸਿਟੀ ਵੱਲੋਂ ਮਿਤੀ 18.12.2019 ਨੂੰ ਹੋਣ ਵਾਲੀਆਂ ਸਮੂਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਵੱਲੋਂ ਜਾਰੀ ਇੱਕ ਪੱਤਰ ‘ਚ ਲਿਖਿਆ ਹੈ ਕਿ ਇਸ ਮਿਤੀ ਨੂੰ ਹੋਣ ਵਾਲੇ ਪਰਚਿਆਂ ਦੀ ਨਵੀਂ ਪ੍ਰੀਖਿਆ ਮਿਤੀ ਬਾਰੇ ਸੂਚਨਾ 19.12.2019 ਨੂੰ ਯੂਨੀਵਰਸਿਟੀ ਦੀ ਵੈਬ ਸਾਈਟ:- www . punjabiuniversity . ac . in ‘ਤੇ ਅਪਲੋਡ ਕਰ ਦਿੱਤੀ ਜਾਵੇਗੀ।