District NewsPunjab

ਹੁਣ ਮਨਪ੍ਰੀਤ ਸਿੰਘ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਕੋਲ ਪਹੁੰਚੀ ਸ਼ਿਕਾਇਤ

ਬਠਿੰਡਾ:- ਸਾਬਕਾ ਫੂਡ ਸੁਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ। ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਦੇ ਵਿਜੀਲੈਂਸ ਐੱਸ.ਐੱਸ.ਪੀ ਨੂੰ ਸ਼ਿਕਾਇਤ ਕਰਕੇ ਮਨਪ੍ਰੀਤ ਬਾਦਲ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਵੱਲੋਂ ਸਾਬਕਾ ਮੰਤਰੀ ਉੱਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਕਰੋੜਾਂ ਰੁਪਏ ਦਾ ਘਪਲੇ ਕਰਨ ਦਾ ਇਲਜ਼ਾਮ ਲਗਾਇਆ ਗਿਆ। ਸ਼ਿਕਾਇਤ ਵਿੱਚ ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਨਾਜ ਢੋਆ-ਢੁਆਈ ਵਿੱਚ ਘਪਲਾ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਉਹਨਾਂ ਵੱਲੋਂ ਮਨਪ੍ਰੀਤ ਬਾਦਲ ਦੇ ਕਰੀਬੀਆਂ ਉੱਤੇ ਵੀ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਗਏ।

Author: Malout Live

Leave a Reply

Your email address will not be published. Required fields are marked *

Back to top button