ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਭਾਈ ਮਹਾਂ ਸਿੰਘ ਹਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ ਮੀਟਿੰਗ
ਮਲੋਟ ( ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ (169) ਦੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮੜ੍ਹਮੱਲੂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਸਰਦਾਰ ਪਰਮਿੰਦਰ ਸਿੰਘ ਗਾਲਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਮੂਹ ਨੰਬਰਦਾਰਾਂ ਨਾਲ ਆਪਣੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਨੰਬਰਦਾਰਾ ਦੀਆਂ ਮੰਗਾਂ ਸੰਬੰਧੀ ਸੰਗਰੂਰ ਵਿਖੇ 10 ਅਕਤੂਬਰ ਦਿਨ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਰੋਸ ਰੈਲੀ ਕਰਨ ਬਾਰੇ ਨੰਬਰਦਾਰਾਂ ਨੂੰ ਸੱਦਾ ਦਿੱਤਾ। ਇਸ ਮੀਟਿੰਗ ਵਿੱਚ ਸ਼੍ਰੀ ਮੁਕਤਸਰ ਸਾਹਿਬ, ਬਰੀਵਾਲਾ, ਲੱਖੇਵਾਲੀ, ਦੋਦਾ, ਲੰਬੀ, ਮਲੋਟ ਤੋਂ ਨੰਬਰਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। Author: Malout Live