Malout News

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਬੀੇਤੇ ਦਿਨ ਪੂਰਨਮਾਸ਼ੀ ਤੇ ਸ਼ਹੀਦੀ ਸਮਾਗਮਾਂ ਦੀ ਹੋਈ ਸ਼ੁਰੂਆਤ

ਮਲੋਟ:- ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਬੀਤੇ ਦਿਨ ਪੋਹ ਮਹੀਨੇ ਦੀ ਪੂਰਨਮਾਸ਼ੀ ਦੇ ਦਿਹਾੜੇ ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ । ਇਸ ਮੌਕੇ ਸਵੇਰੇ ਪਹਿਲਾਂ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਚਰਨਜੀਤ ਸਿੰਘ ਖਾਲਸਾ ਅਤੇ ਭਾਈ ਗੁਰਬੀਰ ਸਿੰਘ ਮਲੇਸ਼ੀਆ ਵਾਲੇ ਰਾਗੀ ਜੱਥਿਆਂ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਦਸ਼ਮੇਸ਼ ਪਿਤਾ ਨੇ ਛੋਟੇ ਛੋਟੇ ਲਾਲਾਂ ਸਮੇਤ ਆਪਣਾ ਪੂਰਾ ਸਰਬੰਸ ਸਿੱਖ ਕੌਮ ਲਈ ਵਾਰ ਦਿੱਤਾ ਅਤੇ ਉਹਨਾਂ ਦੀ ਯਾਦ ਵਿੱਚ ਬੀਤੇ ਦਿਨ ਤੋਂ ਸ਼ੁਰੂ ਹੋਏ ਇਹ ਵੈਰਾਗਮਈ ਸਮਾਗਮ 31 ਦਸੰਬਰ ਤੱਕ ਜਾਰੀ ਰਹਿਣਗੇ।

                                                     

ਉਹਨਾਂ ਕਿਹਾ ਨੌਜਵਾਨ ਬੱਚੇ ਬੱਚੀਆਂ ਨੂੰ ਗੁਰੂ ਸਾਹਿਬ ਦੇ ਪਰਿਵਾਰ ਦੀ ਸ਼ਹੀਦੀ ਗਾਥਾ ਜਰੂਰ ਪੜ੍ਹਣੀ ਚਾਹੀਦੀ ਹੈ ਅਤੇ ਜਿਸ ਤਰ੍ਹਾਂ ਮਾਂ ਗੁਜਰੀ ਨੇ ਛੋਟੇ ਲਾਲਾਂ ਨੂੰ ਧਰਮ ਦ੍ਰਿੜ੍ਹ ਕਰਵਾਇਆ ਉਸੇ ਤਰ੍ਹਾਂ ਅਜੋਕੇ ਸਮੇਂ ਵੀ ਮਾਤਾ-ਪਿਤਾ ਆਪਣੇ ਬੱਚਿਆਂ ਅੰਦਰ ਸਿੱਖੀ ਦਾ ਜਜਬੇ ਭਰਨ ਦੀ ਕੋਸ਼ਿਸ਼ ਕਰਨ ਤਾਂ ਇਹ ਬੱਚੇ ਵੱਡੇ ਹੋ ਕੇ ਕਿਸੇ ਵੀ ਪ੍ਰਕਾਰ ਦੇ ਹਾਲਾਤਾਂ ਵਿੱਚ ਡੋਲ ਨਾ ਸਕਣ। ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਬੀਤੀ ਸ਼ਾਮ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੀ ਬੇਅਦਬੀ ਕੋਸ਼ਿਸ਼ ਦੀ ਘਟਨਾ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਦਿੱਤਾ ਹੈ ਅਤੇ ਇਸ ਘਟਨਾ ਦੀ ਪੁਰਜ਼ੋਰ ਸਬਦਾਂ ਵਿੱਚ ਨਿੰਦਾ ਕੀਤੀ। ਇਸ ਦੌਰਾਨ ਸੰਗਤਾਂ ਨੂੰ ਸਥਾਨਕ ਗੁਰੂਘਰਾਂ ਦੀ ਸੁਰੱਖਿਆ ਵੀ ਖੁੱਦ ਜਿੰਮੇਵਾਰੀ ਨਾਲ ਕਰਨ ਨੂੰ ਕਿਹਾ। ਇਲਾਕੇ ਦੀ ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਦੀ ਅਰਦਾਸ ਉਪਰੰਤ ਦਿਲੀ ਮੋਰਚੇ ਤੋਂ ਜਿੱਤ ਪ੍ਰਾਪਤ ਕਰਕੇ ਵਾਪਸ ਪਰਤੇ ਕਿਸਾਨ ਆਗੂਆਂ ਦਾ ਸਿਰੋਪਾਉ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਾਪੂ ਸੇਵਾ ਸਿੰਘ, ਸੁਰਿੰਦਰ ਸਿੰਘ ਬੱਗਾ, ਬਲਕਰਨ ਸਿੰਘ ਚੌਹਾਨ, ਬਲਜੀਤ ਸਿੰਘ ਦੰਦੀਵਾਲ, ਬਲਕਰਨ ਸਿੰਘ ਜਟਾਣਾ, ਹਰਚਰਨ ਸਿੰਘ ਜਟਾਣਾ, ਸਰਪੰਚ ਸੁਰਿੰਦਰ ਕੁਮਾਰ, ਡਾ.ਸ਼ਮਿੰਦਰ ਸਿੰਘ ਅਤੇ ਕਾਕਾ ਜਗਮੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਸੰਗਤ ਹਾਜਿਰ ਸੀ।

Leave a Reply

Your email address will not be published. Required fields are marked *

Back to top button