District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲਮਵਾਲਾ ਵਿਖੇ ਦੋ ਰੋਜ਼ਾ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਵਾਲਾ ਵਿਖੇ ਪ੍ਰਿੰਸੀਪਲ ਵਿਕਾਸ ਕੁਮਾਰ ਝੀਂਜਾ ਦੀ ਅਗਵਾਈ ਵਿੱਚ ਅਤੇ ਬਲਵਿੰਦਰ ਸਿੰਘ ਡੀ.ਪੀ.ਈ. ਦੀ ਦੇਖ ਰੇਖ ਵਿੱਚ ਦੋ ਰੋਜ਼ਾ ਸਲਾਨਾ ਐਥਲੈਟਿਕ ਮੀਟ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ। ਜਿਸ ਵਿੱਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਇੰਟਰਹਾਊਸ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਪੱਤਵੰਤੇ ਸੱਜਣਾਂ ਅਤੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਪ੍ਰਿੰਸੀਪਲ ਵਿਕਾਸ ਕੁਮਾਰ ਝੀਂਜਾ ਨੇ ਦੱਸਿਆ ਕਿ ਸਲਾਨਾ ਐਥਲੈਟਿਕ ਮੀਟ ਵਿੱਚ ਇੰਟਰਹਾਊਸ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਹਾਊਸ ਦੇ ਅਧੀਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ 100 ਮੀਟਰ ਦੌੜ, 600 ਮੀਟਰ ਦੌੜ, ਗੋਲਾ ਸੁੱਟਣਾ, ਸੈਕ ਦੌੜ, ਲੰਬੀ ਛਾਲ, ਰਿਲੇਅ ਦੌੜ, ਥਰੀ ਲੈਗ ਦੌੜ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਇੱਕ ਦੂਜੇ ਤੋਂ ਵੱਧ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ ਨੇ ਓਵਰਆਲ ਟਰਾਫ਼ੀ ਤੇ ਕਬਜ਼ਾ ਕੀਤਾ। ਜਿਸ ਦੇ ਇੰਚਾਰਜ ਕੋਮਲ ਰਾਣੀ, ਰੂਪ ਲਤਾ, ਪਰਵਿੰਦਰ, ਰਾਜਨ, ਰਮਨਦੀਪ ਕੌਰ ਸਨ। ਇਸ ਮੌਕੇ ਗੁਰਮਨ ਸਿੰਘ, ਨੀਨਾ ਕੌਰ, ਸੁਖਪ੍ਰੀਤ ਸਿੰਘ ਅਤੇ ਕਿਰਨਦੀਪ ਕੌਰ ਬੈਸਟ ਐਥਲੀਟ ਚੁਣੇ ਗਏ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀ ਝੀਂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਵੇਂ ਸਿੱਖਿਆ ਵਿਦਿਆਰਥੀ ਦਾ ਜੀਵਨ ਪੱਧਰ ਉੱਚਾ ਚੁੱਕਦੀ ਹੈ ਉਵੇਂ ਹੀ ਖੇਡਾਂ ਵਿਦਿਆਰਥੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਦੀਆਂ ਹਨ। ਇਸ ਲਈ ਹਰ ਇੱਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਜੋ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ ਪਿਤਾ ਦੀ ਸੇਵਾ, ਸਮਾਜ ਸੇਵਾ ਅਤੇ ਦੇਸ਼ ਸੇਵਾ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟਾਫ਼ ਮੈਂਬਰ ਲਖਵਿੰਦਰ ਕੌਰ, ਰੂਪ ਲਤਾ, ਮੀਨਾ ਕੁਮਾਰੀ, ਗੁਰਪ੍ਰੀਤ ਕੌਰ, ਕੋਮਲ ਰਾਣੀ, ਗੁਰਅਮਰਿੰਦਰ ਸਿੰਘ, ਲਖਵਿੰਦਰ ਸਿੰਘ, ਅਮਰ ਕੁਮਾਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਅਮਰ ਜੋਤੀ, ਸ਼ਿਵਾਨੀ, ਰਮਨਦੀਪ ਕੌਰ, ਮਨਦੀਪ ਕੌਰ, ਹਰਸੰਦੀਪ ਸਿੰਘ, ਰਾਜਨ, ਅਮੋਲਕ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪੱਤਵੰਤੇ ਮੌਜ਼ੂਦ ਸਨ।

Author: Malout Live

Leave a Reply

Your email address will not be published. Required fields are marked *

Back to top button