District NewsMalout News

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ, ਮਾਣਹਾਨੀ ਮਾਮਲੇ ‘ਚ 2 ਸਾਲ ਦੀ ਸਜ਼ਾ ਤੋਂ ਬਾਅਦ ਵੱਡੀ ਕਾਰਵਾਈ

ਮਲੋਟ (ਭਾਰਤ): ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਦਰਅਸਲ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। ਸੂਰਤ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ‘ਤੇ ਤਲਵਾਰ ਲਟਕ ਰਹੀ ਸੀ। ਦਰਅਸਲ, ਲੋਕ ਪ੍ਰਤੀਨਿਧਤਾ ਐਕਟ ਦੇ ਅਨੁਸਾਰ ਜੇਕਰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਸੇ ਵੀ ਮਾਮਲੇ ਵਿੱਚ 2 ਸਾਲ ਤੋਂ ਵੱਧ ਦੀ ਸਜ਼ਾ ਹੋਈ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ (ਸੰਸਦ ਅਤੇ ਵਿਧਾਨ ਸਭਾ ਤੋਂ) ਰੱਦ ਹੋ ਜਾਵੇਗੀ। ਇੰਨਾ ਹੀ ਨਹੀਂ ਸਜ਼ਾ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਉਹ ਛੇ ਸਾਲ ਲਈ ਚੋਣ ਲੜਨ ਦੇ ਵੀ ਅਯੋਗ ਹਨ।

Author: Malout Live

Back to top button