ਸ.ਸ.ਸ.ਸਕੂਲ ਰਾਏ ਕੇ ਕਲਾਂ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਸ਼ੇ ਦਾ ਲਗਾਇਆ ਗਿਆ ਮੇਲਾ

ਮਲੋਟ (ਰਾਏ ਕੇ ਕਲਾਂ):- ਵਿਭਾਗੀ ਹਦਾਇਤਾਂ ਮੁਤਾਬਿਕ ਅੱਜ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਦੇ ਨਿਰਦੇਸ਼ਾ ਤਹਿਤ ਸ.ਪਰਮਜੀਤ ਸਿੰਘ (ਅੰਗਰੇਜ਼ੀ ਮਾਸਟਰ), ਸ. ਹਰਜੀਤ ਸਿੰਘ ਬਰਾੜ, ਬਲਤੇਜ ਸਿੰਘ, ਸੁਰੇਸ਼ ਕੁਮਾਰ (ਸ.ਸ.ਮਾਸਟਰ) ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ.ਸ.ਸ.ਸ ਰਾਏ ਕੇ ਕਲਾਂ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਸ਼ੇ ਦਾ ਮੇਲਾ ਲਗਾਇਆ ਗਿਆ। ਮੇਲੇ ਵਿੱਚ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਚਾਰਟ, ਮਾਡਲ, ਗਤੀਵਿਧੀ ਅਧਾਰਿਤ ਮਾਡਲ, ਵਰਕਿੰਗ ਮਾਡਲ, ਰੋਲ ਪਲੇਅ ਐਕਟੀਵਿਟੀ ਰਾਹੀਂ ਮੇਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ।                                          

ਮੇਲੇ ਦਾ ਉਦਘਾਟਨ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਅਤੇ ਪਿੰਡ ਦੇ ਪੰਤਵੰਤੇ ਸੱਜਣਾ ਦੁਆਰਾ ਰਿਬਨ ਕੱਟ ਕੇ ਕੀਤਾ ਗਿਆ। ਮਹਿਮਾਨਾਂ ਅਤੇ ਵਿਦਿਆਰਥੀਆਂ ਨੇ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੋਂ ਸਵਾਲਾਂ ਅਤੇ ਵਿਚਾਰ ਚਰਚਾ ਰਾਹੀਂ ਉਹਨਾਂ ਦੀਆਂ ਬਣਾਈਆਂ ਹੋਈਆਂ ਐਕਟੀਵਿਟੀਆਂ ਬਾਰੇ ਜਾਣਿਆ ਅਤੇ ਆਪਣੇ ਵੀ ਸੁਝਾਅ ਦਿੱਤੇ। ਮੇਲਾ ਦੇਖਣ ਵਾਲੇ ਸਭ ਅਧਿਆਪਕਾਂ, ਮਹਿਮਾਨਾਂ ਅਤੇ ਵਿਦਿਆਰਥੀਆਂ ਦੁਆਰਾ ਖੂਬ ਪ੍ਰਸੰਸਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿੱਦਿਅਕ ਮੇਲੇ ਲਾਉਣ ਦੀ ਪ੍ਰੇਰਨਾ ਦਿੱਤੀ ਗਈ। ਮੇਲੇ ਦੌਰਾਨ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ।