District NewsMalout News

ਪੰਜਾਬ ਵਿੱਚ ਅੱਜ ਤੋਂ 4 ਦਿਨ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਯੈਲੋ ਅਲਰਟ

ਮਲੋਟ (ਪੰਜਾਬ): ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਵਿੱਚ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। IMD ਮੁਤਾਬਿਕ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਸੂਬੇ ਦੀਆਂ ਕੁਝ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਵੀ ਪਵੇਗਾ। ਜਦੋਂ ਕਿ 19 ਤੇ 20 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਦੇ ਮਿਜਾਜ਼ ਵਿਗੜੇ ਰਹਿਣਗੇ। ਮੌਸਮ ਵਿੱਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਦੱਸਿਆ ਗਿਆ ਹੈ। ਇਸ ਦਾ ਵੱਡਾ ਅਸਰ ਸਰ੍ਹੋਂ ਦੀ ਖਰੀਦ ‘ਤੇ ਪੈ ਸਕਦਾ ਹੈ।

Author: Malout Live

Back to top button