District NewsMalout NewsPunjab
ਪੰਜਾਬ ‘ਚ ਅੱਜ ਅਤੇ ਕੱਲ੍ਹ (23 ਫਰਵਰੀ) ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਮਲੋਟ:- ਪੰਜਾਬ ਅਤੇ ਹਰਿਆਣਾ ‘ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਤਾਪਮਾਨ ਵੱਧਣ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਅੱਜ ਅਤੇ ਕੱਲ੍ਹ (23 ਫਰਵਰੀ) ਨੂੰ ਮੌਸਮ ਫਿਰ ਕਰਵਟ ਲੈ ਸਕਦਾ ਹੈ। ਅਜਿਹੀ ਸੰਭਾਵਨਾ ਜ਼ਾਹਿਰ ਕਰਦੇ ਹੋਏ ਬੀਤੇ ਦਿਨ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ 2 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ‘ਚ ਗਰਜ ਅਤੇ ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਧੂੜ ਭਰੀ ਹਨ੍ਹੇਰੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦਾ ਅੰਦਾਜ਼ਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਨਿਕਲ ਰਹੀ ਧੁੱਪ ਕਾਰਨ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ, ਜਦੋਂ ਕਿ ਦਿਨ ਵੇਲੇ ਗਰਮੀ ਦਾ ਅਹਿਸਾਸ ਹੁੰਦਾ ਹੈ।