District NewsMalout News

ਪਿੰਡ ਭੰਗਚੜੀ ਵਿੱਚ ਭਰਿਆ ਬਰਸਾਤੀ ਪਾਣੀ, ਲੋਕ ਹੋ ਰਹੇ ਪ੍ਰੇਸ਼ਾਨ

ਮਲੋਟ:- ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਮਲੋਟ ਦੇ ਨਾਲ ਲੱਗਦੇ ਪਿੰਡ ਭੰਗਚੜੀ ਦੇ ਵਿੱਚ ਬਰਸਾਤੀ ਪਾਣੀ ਰੁਕਣ ਨਾਲ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ। ਪਿੰਡ ਦੀਆਂ ਗਲੀਆਂ,ਖੇਤ ਪੂਰੀ ਤਰ੍ਹਾਂ ਨਾਲ ਪਾਣੀ ਵਿੱਚ ਡੁੱਬ ਚੁੱਕੇ ਹਨ। ਮੰਦਿਰ, ਸਕੂਲ ਤੱਕ ਵੀ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ।

ਕਿਸਾਨਾਂ ਦੀਆਂ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਪਾਣੀ ਖੜ੍ਹੇ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਵੀ ਪੂਰੇ ਪਿੰਡ ਵਿੱਚ ਡਰ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਉਹਨਾਂ ਦੇ ਪਿੰਡ ਦੀ ਕੋਈ ਸਾਰ ਨਹੀਂ ਲੈ ਰਹੀ।

Author: Malout Live

Leave a Reply

Your email address will not be published. Required fields are marked *

Back to top button