ਡੇਂਗੂ ਤੋ ਬਚਾਅ ਸੰਬੰਧੀ ਕੀਤਾ ਜਾਗਰੂਕ

ਮਲੋਟ: ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀਆ ਹਦਾਇਤਾਂ ਅਨੁਸਾਰ ਜਿਲ੍ਹਾ ਐਪੀਡੀਮੋਲੋਜਿਸ਼ਟ ਡਾ. ਰਸ਼ਮੀ ਚਾਵਲਾ ਤੇ ਡਾ. ਪ੍ਰਤੀਕ ਖੰਨਾ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਵਿੱਚ ਡੇਂਗੂ ਤੋਂ ਬਚਾਅ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣਵਾਲਾ ਵਿਖੇ ਗੁਰਵਿੰਦਰ ਸਿੰਘ ਬਰਾੜ ਤੇ ਸੁਖਜੀਤ ਸਿੰਘ ਆਲਮਵਾਲਾ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਡੇਂਗੂ ਮੱਛਰ ਦੀ ਇੱਕ ਖਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਜਿਸ ਨੂੰ ਏਡੀਜ਼ ਐਜੀਪਿਟੀ ਕਿਹਾ ਜਾਂਦਾ ਹੈ। ਬਹੁਤ ਤੇਜ਼ ਬੁਖਾਰ, ਸਿਰ ਦਰਦ, ਜੀ ਕੱਚਾ ਹੋਣਾ, ਉਲਟੀਆਂ ਆਉਣੀਆਂ, ਮਾਸਪੇਸ਼ੀਆ ਤੇ ਜੋੜਾ ਵਿੱਚ ਦਰਦ ਹੋਣਾ ਡੇਂਗੂ ਹੋਣ ਦੀ ਨਿਸ਼ਾਨੀਆਂ ਹਨ। ਡੇਂਗੂ ਤੋਂ ਬਚਾਅ ਲਈ ਸਾਨੂੰ ਇਸ ਮੱਛਰ ਨੂੰ ਪੈਦਾ ਹੋਣ ਤੋਂ ਰੋਕਣਾ ਚਾਹੀਦਾ ਹੈ।

ਇਹ ਮੱਛਰ ਸਾਫ ਖੜੇ ਪਾਣੀ ਤੇ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਉਹ ਸਾਰੇ ਸੋਮਿਆਂ ਨੂੰ ਜਿਸ ਵਿੱਚ ਪਾਣੀ ਲਗਾਤਾਰ ਖੜ੍ਹਾ ਰਹਿੰਦਾ ਨੂੰ ਹਫਤੇ ਵਿੱਚ ਇੱਕ ਵਾਰ ਸੁਕਾਉਣਾ ਚਾਹੀਦਾ ਹੈ। ਫਰਿੱਜ਼ਾਂ ਦੀਆ ਟਰੇਆਂ, ਛੱਤ ਉੱਪਰ ਰੱਖੀਆ ਪਾਣੀ ਵਾਲੀਆ ਅਣਢੱਕੀਆ ਟੈਂਕੀਆ ਕੂਲਰਾਂ, ਗਮਲੇ, ਟਾਇਰ ਜਾਂ ਘਰ ਵਿੱਚ ਅਜਿਹਾ ਸਾਮਾਨ ਜਿਸ ਵਿੱਚ ਪਾਣੀ ਇੱਕਠਾ ਹੋ ਸਕਦਾ ਹੋਵੇ, ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁੱਕਾ ਕਿ ਧੁੱਪ ਲਗਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਡਰਾਈ-ਡੇ ਦੇ ਤੌਰ ਮਨਾਇਆ ਜਾਂਦਾ ਹੈ। ਇਸ ਵਿੱਚ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਬਹੁਤ ਡੂੰਘੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੁੰਦਾ ਹੈ ਨੂੰ ਜੇ ਸੰਭਵ ਹੋਵੇ ਤਾਂ ਮਿੱਟੀ ਨਾਲ ਭਰ ਦਿੱਤਾ ਜਾਵੇ ਜਾਂ ਉਸ ਵਿੱਚ ਕਾਲਾ ਤੇਲ ਪਾਇਆ ਜਾਵੇ। ਇਹ ਮੱਛਰ ਦਿਨ ਸਮੇਂ ਕੱਟਦਾ ਹੈ। ਸਾਨੂੰ ਦਿਨ ਸਮੇਂ ਪੂਰੀ ਬਾਹ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਹੋਣ ਦੇ ਲੱਛਣ ਹੋਣ ਤਾਂ ਉਸਨੂੰ ਆਪਣੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸਦਾ ਟੈਸਟ ਅਤੇ ਇਲਾਜ ਹਰੇਕ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਹੁੰਦਾ ਹੈ। Author: Malout Live