ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੰਡੀ ਲੱਖੇਵਾਲੀ ਵਿਖੇ ਕੱਢੀ ਗਈ ਰੈਲੀ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲਾ ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਤਹਿਤ ਮੁੱਖ ਅਫਸਰ ਥਾਣਾ ਲੱਖੇਵਾਲੀ ਇੰਸਪੈਕਟਰ ਬੇਅੰਤ ਕੌਰ ਵੱਲੋਂ ਮੰਡੀ ਲੱਖੇਵਾਲੀ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਰਲ ਕੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲ ਦਲ ਵਿੱਚੋਂ ਬਚਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ । ਰੈਲੀ ਦੌਰਾਨ ਉਨ੍ਹਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਦੱਸਿਆ ਕਿ ਨਸ਼ਿਆਂ ਦੇ ਕਾਰਨ ਹੀ ਘਰ ਬਰਬਾਦ ਹੁੰਦੇ ਜਾ ਰਹੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ, ਬੱਚਿਆਂ ਨਾਲ ਖੁੱਲ੍ਹ ਕੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਹਰਕਤਾਂ ਨੂੰ ਮੁੱਖ ਰੱਖਦਿਆਂ ਦੇਖਣ ਕਿ ਉਹ ਕਿਸੇ ਨਸ਼ੇ ਦਾ ਤਾਂ ਆਦਿ ਨਹੀਂ ਹਨ। ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਤੁਹਾਡੇ ਨੇੜੇ ਤੇੜੇ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਤੁਰੰਤ ਤੁਸੀਂ ਸਾਨੂੰ ਦਿਓ ਇਤਲਾਹ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਰਿਆਂ ਨੇ ਹੱਥ ਖੜ੍ਹੇ ਕਰਕੇ ਨਸ਼ੇ ਨਾ ਕਰਨ ਦੀ ਸਹੁੰ ਖਾਧੀ।