District NewsMalout News

ਮਲੋਟ ਵਿੱਚ ਚਾਰ ਵਾਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਰਾਮ ਸਿੰਘ ਆਰੇਵਾਲਾ ਦਾ ਹੋਇਆ ਦਿਹਾਂਤ

ਮਲੋਟ : ਮਲੋਟ ਵਿੱਚ ਚਾਰ ਵਾਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਰਾਮ ਸਿੰਘ ਆਰੇਵਾਲਾ ਸਥਾਨਕ ਵਾਟਰ ਵਰਕਸ ਵਿਖੇ ਆਪਣੇ ਕਿਸੇ ਨਿੱਜੀ ਕੰਮ ਲਈ ਗਏ ਸੀ, ਜਿੱਥੇ ਕਾਰ ਵਿੱਚੋਂ ਉੱਤਰਦੇ ਹੀ ਉਨ੍ਹਾਂ ਨੂੰ ਘਬਰਾਹਟ ਮਹਿਸੂਸ ਹੋਈ, ਜਿਸ ‘ਤੇ ਵਾਟਰ ਵਰਕਸ ਦੇ ਕਰਮਚਾਰੀ ਜਲਦੀ ਹੀ ਉਨ੍ਹਾਂ ਨੂੰ ਸਥਾਨਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸੀਵਰੇਜ਼ ਬੋਰਡ ਦੇ ਇੰਜੀਨੀਅਰ ਰਾਕੇਸ਼ ਮੋਹਨ ਮੱਕੜ, ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਮੱਕੜ, ਸਾਬਕਾ ਨਗਰ ਕੌਂਸਲਰ ਕੇਵਲ ਅਰੋੜਾ, ਸਾਬਕਾ ਨਗਰ ਕੌਂਸਲਰ ਹੈਪੀ ਮੱਕੜ, ਨਗਰ ਕੌਂਸਲ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਲਵਿੰਗ ਲਿਟਲ ਪਲੇਵੇ ਸਕੂਲ ਦੀ ਪ੍ਰਿੰਸੀਪਲ ਮੀਨਾ ਅਰੋੜਾ, ਪੈਸਟੀਸਾਈਡ ਐਸ਼ੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਕੁਲਵੀਰ ਸਿੰਘ ਸਰਾਂ, ਸਮਾਜ ਸੇਵੀ ਵਰਿੰਦਰਪਾਲ ਸਿੰਘ ਬਜਾਜ, ਰੈਡੀਮੈਡ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਪਾਲੀ ਮੱਕੜ ਅਤੇ ਵੱਖ-ਵੱਖ ਵਪਾਰਕ, ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਵ. ਸ੍ਰ. ਰਾਮ ਸਿੰਘ ਆਰੇਵਾਲਾ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 10 ਵਜੇ, ਦਿਨ ਬੁੱਧਵਾਰ ਨੂੰ ਸਥਾਨਕ ਸ਼ਿਵਪੁਰੀ ਵਿਖੇ ਹੋਵੇਗਾ।

Author : Malout Live

Back to top button