ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 'ਚ 45 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਮਲੋਟ: ਬੀਤੇ ਦਿਨ ਐਂਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 'ਫੂਡ ਬੈਂਕ' ਵਿੱਚੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਬਲਾਕ ਭੰਗੀਦਾਸ ਗੋਰਖ ਸੇਠੀ ਇੰਸਾਂ, 15 ਮੈਂਬਰ ਸੱਤਪਾਲ ਇੰਸਾਂ (ਜ਼ਿੰਮੇਵਾਰ), ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਹਰਪਾਲ ਇੰਸਾਂ (ਰਿੰਕੂ), ਗੁਰਭਿੰਦਰ ਸਿੰਘ ਇੰਸਾਂ, ਜਸਵਿੰਦਰ ਸਿੰਘ ਜੱਸਾ ਇੰਸਾਂ, ਕੁਲਭੂਸ਼ਣ ਇੰਸਾਂ, ਸੰਜੀਵ ਭਠੇਜਾ ਇੰਸਾਂ, ਰਮੇਸ਼ ਇੰਸਾਂ (ਭੋਲਾ), ਸੌਰਵ ਜੱਗਾ ਇੰਸਾਂ, ਕਮਲ ਇੰਸਾਂ ਤੋਂ ਇਲਾਵਾ ਸੁਜਾਨ ਭੈਣਾਂ ਦੀ ਜਿੰਮੇਵਾਰ ਭੈਣ ਅਮਰਜੀਤ ਕੌਰ ਇੰਸਾਂ, ਭੈਣ ਨਗਮਾ ਇੰਸਾਂ, ਭੈਣ ਸਰੋਜ ਇੰਸਾਂ, ਭੈਣ ਸਤਵੰਤ ਇੰਸਾਂ, ਭੈਣ ਕੋਮਲ ਇੰਸਾਂ,

ਭੈਣ ਪਰਮਜੀਤ ਇੰਸਾਂ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੀਆਂ ਜਿੰਮੇਵਾਰ ਭੈਣਾਂ ਰੀਟਾ, ਗਾਬਾ ਇੰਸਾਂ ਅਤੇ ਪ੍ਰਵੀਨ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਦੇ ਹੋਏ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ ਅਤੇ ਅੱਜ ਵੀ ਐਂਤਵਾਰ ਨੂੰ 45 ਲੋੜਵੰਦ ਪਰਿਵਾਰਾਂ ਨੂੰ ਬਲਾਕ ਮਲੋਟ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ ਗਿਆ ਹੈ। ਜਿੰਮੇਵਾਰਾਂ ਨੇ ਦੱਸਿਆ ਕਿ ਸਾਲ 2022 ਵਿੱਚ ਹੁਣ ਤੱਕ 567 ਲੋੜਵੰਦ ਪਰਿਵਾਰਾਂ ਨੂੰ ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਨਾਲ ਰਾਸ਼ਨ ਵੰਡਿਆ ਜਾ ਚੁੱਕਿਆ ਹੈ ਅਤੇ ਅੱਗੇ ਤੋਂ ਵੀ ਇਹ ਸੇਵਾ ਜਾਰੀ ਰਹੇਗੀ। Author: Malout Live