ਕੋਵਿਡ-19 (ਕੋਰੋਨਾ ਕਾਲ) ਦੌਰਾਨ ਹੋਈਆਂ ਮੌਤਾਂ ਦੇ ਪਰਿਵਾਰ ਦੇ ਵਾਰਿਸਾਂ ਨੂੰ ਹਰ ਮਹੀਨੇ ਮੁਹੱਈਆ ਕਰਵਾਇਆ ਜਾਂਦਾ ਹੈ ਰਾਸ਼ਨ- ਮਿਸ. ਹਰਪ੍ਰੀਤ ਕੌਰ, ਸੀ.ਜੀ.ਐਮ,ਸਕੱਤਰ

ਮਲੋਟ (ਪੰਜਾਬ): ਮਾਨਯੋਗ ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਈ ਮਹਾਂ ਵੈਲਫੇਅਰ ਕਲੱਬ ਵੱਲੋਂ ਆਯੋਜਿਤ ਰਾਸ਼ਨ ਵੰਡ ਸਮਾਰੋਹ ਵਿੱਚ ਭਾਗ ਲਿਆ। ਇਸ ਮੌਕੇ ਭਾਈ ਮਹਾਂ ਵੈਲਫੇਅਰ ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਸਾਲ 2019 ਕੋਵਿਡ-19 ਕੋਰੋਨਾ ਕਾਲ ਸਮੇਂ ਜਿਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਮੌਤਾਂ ਹੋਈਆਂ ਸਨ, ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਰਾਸ਼ਨ ਕਲੱਬ ਦੇ ਮੈਂਬਰਾਂ/ਦਾਨੀ ਸੱਜਣਾਂ ਦੇ ਸਹਿਯੋਗ ਨਾਲ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦ ਸੌ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕਲੱਬ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਮੈਂ ਸਭਨਾਂ ਨੂੰ ਅਪੀਲ ਕਰਦੀ ਹਾਂ ਕਿ ਇਸ ਨੇਕ ਕੰਮ ਵਿੱਚ ਹਰੇਕ ਬੰਦੇ ਨੂੰ ਆਪਣਾ ਦਸਵੰਧ ਦੇਣਾ ਚਾਹੀਦਾ ਹੈ, ਜਿਸ ਨਾਲ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਨੇ ਹਾਜ਼ਿਰ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਆਪ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ ਜਾ ਕੋਈ ਡਾਕਟਰੀ ਸਹਾਇਤਾਂ ਜਾਂ ਕੋਈ ਕਾਨੂੰਨੀ ਦੀ ਲੋੜ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਫਤਰ ਵਿੱਚ ਆ ਕੇ ਸਹਾਇਤਾ ਲੈ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਨਾਲਸਾ ਟੋਲ ਫ੍ਰੀ ਨੰਬਰ 15100 ਜਾਂ ਦਫਤਰੀ ਟੈਲੀਫੋਨ ਨੰਬਰ 01633-261124 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। Author: Malout Live