ਪੂਜਨੀਕ ਗੁਰੂ ਜੀ ਦੇ 55ਵੇਂ ਅਵਤਾਰ ਦਿਹਾੜੇ ਦੇ ਸੰਬੰਧ 'ਚ ਮਲੋਟ ਵਿਖੇ 55 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਮਲੋਟ:- ਡੇਰਾ ਸੱਚਾ ਸੌਦਾ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੁਆਰਾ ਚਲਾਏ 142 ਮਾਨਵਤਾ ਭਲਾਈ ਕਾਰਜਾਂ ਵਿੱਚ ਹਮੇਸ਼ਾਂ ਹੀ ਵੱਧ ਚੜ੍ਹ ਕੇ ਸਹਿਯੋਗ ਕਰਦੀ ਆ ਰਹੀ ਹੈ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਅਮਰਜੀਤ ਸਿੰਘ ਬਿੱਟਾ ਇੰਸਾਂ, ਸੱਤਪਾਲ ਇੰਸਾਂ, ਸ਼ੰਭੂ ਇੰਸਾਂ, ਸੰਜੀਵ ਧਮੀਜਾ ਇੰਸਾਂ, ਸੇਵਾਦਾਰ ਨਾਨਕ ਚੰਦ ਇੰਸਾਂ, ਮੋਹਿਤ ਭੋਲਾ ਇੰਸਾਂ, ਸੁਨੀਲ ਜਿੰਦਲ ਇੰਸਾਂ, ਸੋਨਾ ਇੰਸਾਂ, ਸੁਭਾਸ਼ ਗੂੰਬਰ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ 55ਵੇਂ ਅਵਤਾਰ ਦਿਹਾੜੇ ਦਾ ਸ਼ੁੱਭ ਅਗਸਤ ਮਹੀਨਾ ਚੱਲ ਰਿਹਾ ਅਤੇ ਪਵਿੱਤਰ ਅਵਤਾਰ ਮਹੀਨੇ ਅਤੇ ਸਵ: ਮਾਤਾ ਜਮਨਾ ਦੇਵੀ (ਪਤਨੀ ਸ਼੍ਰੀ ਵੇਦ ਪ੍ਰਕਾਸ਼ ਗੋਇਲ)
ਦੀ ਬਰਸੀ ਮੌਕੇ ਸੇਵਾਦਾਰ ਸੁਰੇਸ਼ ਗੋਇਲ ਇੰਸਾਂ ਅਤੇ ਰਾਮ ਗੋਇਲ ਇੰਸਾਂ ਅਤੇ ਸਮੂਹ ਗੋਇਲ ਪਰਿਵਾਰ ਦੇ ਸਹਿਯੋਗ ਨਾਲ 55 ਲੋੜਵੰਦ ਪਰਿਵਾਰਾਂ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ ਰਾਸ਼ਨ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨਵਤਾ ਭਲਾਈ ਦੇ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਜਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ 55ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਜਿੱਥੇ ਦੇਸ਼ ਅਤੇ ਵਿਦੇਸ਼ਾਂ ਦੀ ਸਾਧ-ਸੰਗਤ ਪੌਦੇ ਲਗਾ ਕੇ ਧਰਤੀ ਨੂੰ ਹਰਿਆਲੀ ਦਾ ਤੋਹਫਾ ਦੇਵੇਗੀ, ਉੱਥੇ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਵੀ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਉਪਰਾਲਾ ਕੀਤਾ ਜਾਵੇਗਾ। Author: Malout Live