ਰਵੀਦਾਸ ਭਾਈਚਾਰੇ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ:- ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰਵੀਦਾਸ ਭਾਈਚਾਰੇ ਵੱਲੋਂ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਪੰਜਾਬ ਤੋਂ ਵੱਡੀ ਗਿਣਤੀ 'ਚ ਲੋਕ ਇਸ 'ਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਰਵੀਦਾਸ ਭਾਈਚਾਰੇ ਵਲੋਂ 13 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਦਿੱਲੀ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 10 ਅਗਸਤ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਤੋੜ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਰਵੀਦਾਸ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ 'ਚ 13 ਅਗਸਤ ਨੂੰ ਪੰਜਾਬ ਭਰ 'ਚ ਬੰਦ ਕਰਕੇ ਹਾਈਵੇਅ ਅਤੇ ਸੜਕਾਂ 'ਤੇ ਜਾਣ ਲਾਇਆ ਗਿਆ ਸੀ। ਇਸ ਦੀ ਸਫਲਤਾ ਤੋਂ ਬਾਅਦ ਹੁਣ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।