ਬੀਤੇ ਦਿਨੀਂ ਗੁਰੂ ਕਾਲਜ ਪਿੰਡ ਔਲਖ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਮਲੋਟ: ਗੁਰੂ ਕਾਲਜ ਪਿੰਡ ਔਲਖ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ
ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਡਾਂਸ, ਸਕਿੱਟ, ਗੀਤ, ਮਾਡਲਿੰਗ ਆਦਿ ਵਿੱਚ ਭਾਗ ਲਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਅਰਵਿੰਦ ਕੁਮਾਰ ਜੈਨ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ। Author: Malout Live