ਬੀਤੇ ਦਿਨੀਂ ਪੈਨਸ਼ਨ ਅਤੇ ਫੈਮਿਲੀ ਪੈਨਸ਼ਨ ਸੰਬੰਧੀ ਕੇਸਾਂ ਦੇ ਨਿਪਟਾਰੇ ਲਈ ਲਗਾਈ ਗਈ ਪੈਨਸ਼ਨ ਅਦਾਲਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਰਿਟਾਇਰ ਹੋਏ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਬੀਤੇ ਦਿਨੀਂ ਦਫ਼ਤਰ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ਼) ਸ਼੍ਰੀ ਕੰਵਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲਗਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਤੋਂ ਰਿਟਾਇਰ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਪੈਨਸ਼ਨ ਅਦਾਲਤ ਵਿੱਚ ਭਾਗ ਲਿਆ ਅਤੇ ਪੈਨਸ਼ਨ ਕੇਸਾਂ ਸੰਬੰਧੀ ਜੋ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਆ ਰਹੀਆਂ ਸਨ, ਉਨ੍ਹਾਂ ਬਾਰੇ ਵਧੀਕ ਡਿਪਟੀ ਕਮਿਸ਼ਨਰ (ਜ਼) ਨੂੰ ਜਾਣੂੰ ਕਰਵਾਇਆ ਗਿਆ। ਇਸ ਪੈਨਸ਼ਨ ਅਦਾਲਤ ਵਿੱਚ ਲਗਭਗ 35 ਦੇ ਕਰੀਬ ਦਰਖ਼ਾਸਤਾਂ ਪ੍ਰਾਪਤ ਹੋਈਆਂ ਅਤੇ

ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਇਨ੍ਹਾਂ ਵਿੱਚੋਂ ਕਾਫ਼ੀ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਏ.ਜੀ ਪੰਜਾਬ ਚੰਡੀਗੜ੍ਹ ਤੋਂ ਆਏ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਪੈਨਸ਼ਨਰਜ਼ ਅਤੇ ਫੈਮਿਲੀ ਪੈਨਸ਼ਰਜ਼ ਦੀਆਂ ਦਰਖ਼ਾਸਤਾਂ ਪੈਂਡਿੰਗ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਬਜ਼ੁਰਗ ਅਵੱਸਥਾ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੀਨੀਅਰ ਅਕਾਊਂਟ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਰਾਣਾ, ਸ਼੍ਰੀ ਚੇਤ ਰਾਮ ਮੀਨਾ, ਸ਼੍ਰੀ ਅਜੈ ਦੁਹਾਨ, ਸ਼੍ਰੀ ਤਰਲੋਚਨ ਸਿੰਘ, ਜਿਲ੍ਹਾ ਖਜਾਨਾ ਅਫ਼ਸਰ, ਸ਼੍ਰੀ ਅਸ਼ਵਨੀ ਕੁਮਾਰ ਤੋਂ ਇਲਾਵਾ ਵੱਖ-ਵੱਖ ਲੀਡ ਬੈਂਕਾਂ ਦੇ ਅਧਿਕਾਰੀ ਹਾਜ਼ਿਰ ਸਨ। Author: Malout Live