ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਖ-ਵੱਖ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ
ਮਲੋਟ: ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਗੁਰੂਹਰਸਹਾਏ ਰੋਡ ਚੌਂਕ, ਬਾਈਪਾਸ ਸ਼੍ਰੀ ਮੁਕਤਸਰ ਸਾਹਿਬ ਵਿਖੇ 500 ਦੇ ਕਰੀਬ ਵੱਖ-ਵੱਖ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਧੁੰਦ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇਸ ਕਾਰਨ ਜਿਆਦਾ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜੇਕਰ ਰਿਫਲੈਕਟਰ ਲੱਗੇ ਹੋਣ ਤਾਂ ਦੂਰ ਤੋਂ ਹੀ ਚਮਕ ਪੈਂਦਾ ਹੈ ਅਤੇ ਵਹੀਕਲ ਦਾ ਪਤਾ ਲੱਗ ਜਾਂਦਾ ਹੈ। ਪ੍ਰੋ. ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ
ਬਲਵਿੰਦਰ ਸਿੰਘ ਬਰਾੜ ਜਰਨਲ ਸਕੱਤਰ ਨੇ ਦੱਸਿਆ ਕਿ ਜਿਆਦਾ ਰਿਫਲੈਕਟਰ ਟਰੈਕਟਰ ਟਰਾਲੀਆਂ ਤੇ ਲਗਾਏ ਗਏ ਹਨ ਕਿਉਂਕਿ ਧੁੰਦ ਦਾ ਮੌਸਮ ਹੋਣ ਕਰਕੇ ਇਹ ਵਹੀਕਲ ਰਾਤ ਨੂੰ ਜਿਆਦਾ ਚੱਲਦੇ ਹਨ। ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਾਫ਼ੀ ਵਾਹਨਾਂ ਤੇ ਰਿਫਲੈਕਟਰ ਲਗਾਏ ਜਾਣਗੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਵੱਖ-ਵੱਖ ਵਾਹਨਾਂ ਦੇ ਡਰਾਇਵਰਾਂ ਵੱਲੋਂ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਿਰ ਸਨ। Author: Malout Live