‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਧੁੰਦ ਦੇ ਮੱਦੇਨਜ਼ਰ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਦੀ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਬਹੁਤ ਵੱਡੀ ਹੈ ਕਿਉਂਕਿ ਦੁਨੀਆਂ ਭਰ ਵਿੱਚ ਅਜਿਹਾ ਕੋਈ ਵੀ ਖੇਤਰ ਨਹੀਂ ਜਿਸ ਵਿੱਚ ਓਬਰਾਏ ਮਸੀਹਾ ਬਣ ਕੇ ਨਾ ਪਹੁੰਚੇ ਹੋਣ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਧੁੰਦ ਪੈ ਰਹੀ ਹੈ, ਜਿਸ ਕਾਰਨ ਵਾਹਨ ਆਪਸ ਵਿੱਚ ਟਕਰਾ ਰਹੇ ਹਨ ਅਤੇ ਰੋਜ਼ਾਨਾ ਲੋਕਾਂ ਦੀਆਂ ਬੇਸ਼ੁਮਾਰ ਕੀਮਤੀ ਜਾਨਾਂ ਜਾ ਰਹੀਆਂ ਹਨ। ਇਸ ਦੇ ਬਚਾਓ ਲਈ ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਵੱਡੀ ਗਿਣਤੀ ਵਿੱਚ ਰਿਫਲੈਕਟਰ ਬਣਵਾਏ ਗਏ ਹਨ ਕਿਉਂਕਿ ਇਨ੍ਹਾਂ ਦੀ ਚਮਕ ਨਾਲ ਧੁੰਦ ਵਿੱਚ ਵਾਹਨ ਆਪਸ ਵਿੱਚ ਟਕਰਾਉਣ ਤੋਂ ਬੱਚਦੇ ਹਨ।

ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇੰਸਪੈਕਟਰ ਸੁਖਦੇਵ ਸਿੰਘ ਜਿਲ੍ਹਾ ਟ੍ਰੈਫ਼ਿਕ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿੱਚ ਰਿਫਲੈਕਟਰ ਲਗਾਏ ਗਏ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿੰਨ ਸ਼ਿਫਟਾਂ ਵਿੱਚ ਭਾਰੀ ਗਿਣਤੀ ਵਿੱਚ ਰਿਫਲੈਕਟਰ ਲਗਾਏ ਜਾ ਚੁੱਕੇ ਹਨ। ਇਸ ਮੌਕੇ ਜਿਲ੍ਹਾ ਟ੍ਰੈਫ਼ਿਕ ਪੁਲਿਸ ਵੱਲੋਂ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਰਣਧੀਰ ਸਿੰਘ ਸਾਗੂ, ਪ੍ਰਤੀਕ ਸਿੰਘ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਅਸ਼ੋਕ ਕੁਮਾਰ, ਸੋਮਨਾਥ, ਟ੍ਰੈਫ਼ਿਕ ਪੁਲਿਸ ਦੇ ਕਰਮਚਾਰੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਿਰ ਸਨ। Author: Malout Live