District NewsMalout News
ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਿਸ ਲੈਣ ਦਾ ਲਿਆ ਫੈਸਲਾ
ਮਲੋਟ: ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਦਰਜ ਸਾਰੇ ਕੇਸ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਵਿੱਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਜਿਸਦੀ ਕਾਪੀ ਨਾਲ ਲੈ ਕੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕਰਨ ਪਹੁੰਚੇ ਸਨ।
ਇਸ ਨੋਟੀਫਿਕੇਸ਼ਨ ਦੀ ਕਾਪੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਉਹ ਵਾਪਿਸ ਲਈਆਂ ਜਾਣ। ਜ਼ਮੀਨ ਰਿਕਾਰਡ ਵਿੱਚ ਰੈੱਡ ਐਂਟਰੀ ਦਾ ਮਤਲਬ ਹੁੰਦਾ ਹੈ ਕਿ ਕਿਸਾਨ ਨਾ ਕਿਸੇ ਸਰਕਾਰੀ ਸਕੀਮ ਦਾ ਲਾਭ ਲੈ ਸਕੇਗਾ ਤੇ ਨਾ ਹੀ ਕਿਸੇ ਤਰੀਕੇ ਦਾ ਕਰਜ਼ਾ ਆਪਣੀ ਜ਼ਮੀਨ ’ਤੇ ਲੈ ਸਕੇਗਾ।
Author: Malout Live