District NewsMalout NewsPunjab

ਅਸੰਗਠਿਤ ਕਾਮੇਂ e SHARM ਪੋਰਟਲ ਤੇ ਅਤੇ ਉਸਾਰੀ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਕਰਵਾਉਣ ਰਜਿਸਟਰ- ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਅਸੰਗਠਿਤ ਕਾਮਿਆਂ ਨੂੰ e-SHARM ਪੋਰਟਲ ਤੇ ਰਜਿਸਟਰ ਕਰਵਾਉਣ ਅਤੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਕਰਵਾਉਣ ਸੰਬੰਧੀ ਇੱਕ ਜਰੂਰੀ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਵਿੱਚ ਅਸੰਗਠਿਤ ਕਾਮੇਂ ਜਿਵੇਂ ਕਿ ਮਗਨਰੇਗਾ ਕਾਮੇਂ, ਫਲ ਤੇ ਸਬਜ਼ੀ ਵੇਚਣ ਵਾਲੇ, ਆਟੋ ਰਿਕਸ਼ਾ ਚਲਾਉਣ ਵਾਲੇ, ਘਰਾਂ ਵਿੱਚ ਕੰਮ ਕਰਣ ਵਾਲੇ ਸਫਾਈ ਸੇਵਕ, ਆਸ਼ਾ ਵਰਕਰ, ਭੱਠਿਆਂ ਵਿੱਚ ਕੰਮ ਕਰਣ ਵਾਲੇ, ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰ, ਘਰਾਂ ਦੇ ਵਿੱਚ ਦੁੱਧ ਸਪਲਾਈ ਅਤੇ ਅਖਬਾਰ ਵੰਡਣ ਵਾਲੇ ਵਿਅਕਤੀ ਵੈਬ ਸਾਇਟ ਦੇ ਲਿੰਕ  register.eshram.gov.in ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾਂ ਅਪਣੇ ਨੇੜੇ ਦੇ ਕਮਾਨ ਸਰਵਿਸ ਸੈਂਟਰ ਤੇ ਜਾ ਕੇ ਮੁਫ਼ਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਮੋਕੇ ਤੇ ਹੀ ਆਪਣਾ e-SHRAM ਕਾਰਡ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਿਰਫ ਉਹੀ ਕਾਮੇਂ ਇਸ ਮੁਹਿੰਮ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜੋ ਕਿ ਕਿਸੇ ਸੰਗਠਿਤ ਅਦਾਰੇ ਵੱਲੋਂ ਤਨਖਾਹ ਨਾ ਲੈਂਦੇ ਹੋਣ, ਕਿਸੇ ਵੀ ਕਾਮੇਂ ਦਾ ਈ.ਪੀ.ਐੱਫ.ਓ ਜਾਂ ਈ.ਐੱਸ.ਆਈ.ਸੀ ਨਾ ਕੱਟਿਆ ਜਾਂਦਾ ਹੋਵੇ, ਵਰਕਰਜ਼ ਇਨਕਮ ਟੈਕਸ ਰੀਟਰਨ ਨਾ ਭਰਦਾ ਹੋਵੇ। ਇਸ ਸਕੀਮ ਦਾ ਲਾਭ ਲੈਣ ਲਈ ਵਰਕਰ ਕੋਲ ਆਪਣਾ ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਹਮੇਸ਼ਾ ਚੱਲਦਾ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ। ਉਹਨਾ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਲੇਬਰ ਅਤੇ ਰੋਜਗਾਰ ਮੰਤਰਾਲੇ ਵੱਲੋਂ ਇਕ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਦਾ ਨਾਮ  NDUW (National Data Base for unorganized Workers) ਹੈ ਇਸ ਮੁਹਿੰਮ ਤਹਿਤ, ਸਰਕਾਰ ਦੀਆਂ ਆਉਣ ਵਾਲੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਰੂਪ ਰੇਖਾ ਇਸ ਡਾਟੇ ਦੇ ਅਧਾਰ ਤੇ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਉਪ ਮੰਡਲ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅੰਡਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦੀ ਅਪੀਲ ਕੀਤੀ ਗਈ ਤਾਂ ਜੋ ਉਹ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਦੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਤ ਵਿਭਾਗ ਨਾਲ ਸੰਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜਰੂਰੀ ਹੈ। ਉਸਾਰੀ ਦੇ ਕੰਮ ਨਾਲ ਸੰਬੰਧਿਤ ਕਿਰਤੀ ਜਿਵੇਂ ਕਿ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਣ, ਵੈਲਡਰ, ਇੰਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਵੀਡੀਓ, ਰੇਲ, ਹਵਾਲੀ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ ਘੱਟ 90 ਦਿਨ ਉਸਾਰੀ ਕਿਰਤੀ ਦਾ ਕੰਮ ਕੀਤਾ ਹੋਵੇ। ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਸਕਦਾ ਹੈ। ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਅਕਾਊਂਟ ਅਤੇ ਪਰਿਵਾਰ ਦੀ ਫੋਟੋ ਹੋਣੀ ਜਰੂਰੀ ਹੈ। ਐੱਸ.ਡੀ.ਐੱਮ ਵੱਲੋਂ ਦੱਸਿਆ ਗਿਆ ਕਿ ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜੀਫਾ ਸਕੀਮਾਂ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਦਾਹ ਸੰਸਕਾਰ ਲਈ ਰਾਸ਼ੀ, ਪ੍ਰਸੂਤਾ ਲਾਭ ਸਕੀਮ, ਬਾਲੜੀ ਤੋਹਫਾ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਨ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਰਜਿਸਟਰਡ ਲਾਭਪਾਤਰੀ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਭਿੰਨ-ਭਿੰਨ ਭਲਾਈ ਸਕੀਮਾਂ ਅਧੀਨ ਅਪਲਾਈ ਕਰ ਸਕਦਾ ਹੈ। ਬੋਰਡ ਅਧੀਨ ਲਾਭਪਾਤਰੀ ਰਜਿਸਟਰੇਸ਼ਨ ਅਤੇ ਸਕੀਮਾਂ ਲਈ ਅਪਲਾਈ ਕਰਨ ਦੀ ਸਾਰੀ ਪ੍ਰਕਿਰਿਆ ਆਨ ਲਾਈਨ ਸੇਵਾ ਕੇਂਦਰ ਰਾਹੀਂ ਕੀਤੀ ਜਾਂਦੀ ਹੈ। ਇਸ ਮੌਕੇ ਲੇਬਰ ਇੰਸਪੈਕਟਰ ਸ਼੍ਰੀ ਮੁਕਤਸਰ ਸਾਹਿਬ, ਜਿਲ੍ਹਾ ਇੰਚਾਰਜ ਲੇਬਰ ਯੂਨੀਅਨ ਸੀਟੂ ਸ਼੍ਰੀ ਮੁਕਤਸਰ ਸਾਹਿਬ ਅਤੇ ਵਪਾਰ ਮੰਡਲ ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ, ਵਾਈਸ ਜਿਲ੍ਹਾ ਪ੍ਰਧਾਨ, ਜਨਰਲ ਸੈਕਟਰੀ ਅਤੇ ਜੁਆਇੰਟ ਜਨਰਲ ਸੈਕਟਰੀ ਆਦਿ ਮੌਜੂਦ ਸਨ।

Author : Malout Live

Leave a Reply

Your email address will not be published. Required fields are marked *

Back to top button