World News

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਰਜਿਸਟਰੇਸ਼ਨ ਸ਼ੁਰੂ

 ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਰਕੇ ਅੱਜ ਤੋਂ ਸੂਬੇ ਭਰ ‘ਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜ਼ਿਲ੍ਹੇ ‘ਚ ਬਣੇ ਸੇਵਾ ਕੇਂਦਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਲਈ ਪੋਰਟਲ ਸ਼ੁਰੂ ਕੀਤਾ ਹੈ। ਇਨ੍ਹਾਂ ਕੇਂਦਰਾਂ ‘ਚ ਰਜਿਸਟਰੇਸ਼ਨ ਬਿਲਕੁਲ ਮੁਫ਼ਤ ਕੀਤੀ ਜਾਵੇਗੀ ਅਤੇ ਫਾਰਮ ਵੀ ਸੇਵਾ ਕੇਂਦਰਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਸ ਦੌਰਾਨ ਰਜਿਸਟਰੇਸ਼ਨ ਫਾਰਮ ਭਰਵਾਉਣ ਲਈ ਸਿਰਫ਼ 20 ਰੁਪਏ ਪ੍ਰਤੀ ਫਾਰਮ ਫ਼ੀਸ ਵਸੂਲੀ ਜਾਵੇਗੀ। ਪਰ ਜੇਕਰ ਕੋਈ ਸ਼ਰਧਾਲੂ ਖ਼ੁਦ ਫਾਰਮ ਭਰਦਾ ਹੈ ਜਾਂ ਬਾਹਰੋਂ ਭਰਵਾ ਕੇ ਜਮਾਂ ਕਰਵਾਉਂਦਾ ਹੈ ਉਸ ਕੋਲੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ। ਰਜਿਸਟਰੇਸ਼ਨ ਕਰਵਾਉਣ ਲਈ ਸੁਵਿਧਾ ਕੇਂਦਰਾਂ ਵਿਚ ਐਪਲੀਕੇਸ਼ਨ ਫਾਰਮ ਅਤੇ ਪਾਸਪੋਰਟ ਸਾਈਟ ਫ਼ੋਟੋ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਕਿਸੇ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਪੰਜਾਬ ਰਾਜ ਈ-ਗਰਵਨੈਂਨਸ ਸੁਸਾਇਟੀ ਦੇ ਹੈਲਪ ਲਾਈਨ ਨੰ: 8283842323 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Back to top button