ਰਜਿਸਟਰਡ ਲਾਭਪਾਤਰੀਆਂ ਦੀਆਂ ਕਾਪੀਆਂ ਦੀ ਰਿਨਿਊ ਮਿਆਦ 30 ਜੂਨ ਤੱਕ ਵਧਾ ਦਿੱਤੀ ਗਈ ਹੈ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨੀਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕੋਰੋਨਾ ਵਾਇਰਸ ਅਤੇ ਲਾਕ ਡਾਊਨ ਦੇ ਚੱਲਦਿਆਂ  ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਪੰਜਾਬ ਬਿਲਡਿੰਗ ਐਂਡ ਅਦਰ ਕਨਸਟਰਕਸ਼ਨ ਵਰਕਸ ਵੈਲਫੇਅਰ ਬੋਰਡ ਪੰਜਾਬ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਿਹੜਾ ਮਜ਼ਦੂਰ ਬੋਰਡ ਪਾਸ ਰਜਿਸਟਰਡ ਹਨ ਅਤੇ ਉਹਨਾਂ ਦੇ ਲਾਭਪਾਤਰੀ ਕਾਰਡ ਦੀ ਮਿਆਦ 31 ਮਾਰਚ 2020 ਤੱਕ ਹੈ, ਰਜਿਸਟਰਡ ਇਹਨਾਂ ਮਜ਼ਦੂਰਾਂ ਦੀਆਂ ਕਾਪੀਆਂ ਰਿਨਿਊ ਕਰਵਾਉਣ ਸਬੰਧੀ  30 ਜੂਨ 2020 ਤੱਕ ਦਾ ਵਾਧਾ ਕਰ ਦਿੱਤਾ ਗਿਆ ।

ਉਹਨਾਂ ਜਿ਼ਲ੍ਹੇ ਦੇ ਮਜਦੂਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਟ ਵਿੱਚ ਨਾ ਆਉਣ ਅਤੇ ਉਹਨਾਂ ਦੀਆਂ ਲਾਭਪਾਤਰੀਆਂ ਦੀਆਂ ਕਾਪੀਆਂ 30 ਜੂਨ 2020 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ।