ਮਿਸ਼ਨ ਫਤਿਹ ਤਹਿਤ ਕੋਵਿਡ-19 ਦੇ 253 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ
ਸ੍ਰੀ ਮੁਕਤਸਰ ਸਾਹਿਬ:- ਸ. ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 4422 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 3861 ਦੀ ਰਿਪੋਰਟ ਨੈਗੇਟਿਵ ਅਤੇ 71 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 490 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਤੱਕ ਕੁਲ 67 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ।
ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 270 ਸੈਂਪਲ ਲਏ ਗਏ ਹਨ। ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ 253 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ। ਡਾ ਸਿੰਘ ਨੇ ਕਿਹਾ ਕਿ ਹੁਣ ਤੱਕ 71 ਪਾਜ਼ੇਟਿਵ ਮਰੀਜਾਂ ਵਿੱਚੋਂ 68 ਮਰੀਜ਼ਾਂ ਦੀ ਬਾਹਰਲੇ ਰਾਜਾਂ ਤੋਂ ਟਰੈਵਿਲ ਹਿਸਟਰੀ ਹੈ ਅਤੇ ਸਿਰਫ ਤਿੰਨ ਮਰੀਜ਼ਾਂ ਨੂੰ ਲੋਕਲ ਇੰਨਫੈਕਸ਼ਨ ਹੋਈ ਹੈ। ਇਥੇ ਇਹ ਵੀ ਜਿਕਰਯੋਗ ਹੈ ਕਿ ਇਨਾਂ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਵਿੱਚੋਂ ਕੋਈ ਵੀ ਮਰੀਜ਼ ਪਾਜ਼ੇਟਿਵ ਨਹੀਂ ਪਾਇਆ ਗਿਆ ਹੈ। ਜਿਲਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨਾਂ ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ, ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖਿਆ ਜਾਵੇ,ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।