ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ :- ਗਣਤੰਤਰਤਾ  ਦਿਵਸ ਸਮਾਗਮ ਮਨਾਉਣ ਸਬੰਧੀ ਸ੍ਰੀ ਰਾਜੇਸ਼ ਤਿ੍ਰਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਦਫਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਪ੍ਰਸ਼ਾਸਨ ਵਲੋਂ 26 ਜਨਵਰੀ 2021 ਦਾ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਜੁੰਮੇ ਲੱਗੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਨਗਰ ਕੌਸਲ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਮੇਲਾ ਮਾਘੀ ਅਤੇ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸਫਾਈ ਨਿਰੰਤਰ ਕਰਵਾਈ ਜਾਵੇ।