District NewsMalout News
ਮਲੋਟ ਦੇ ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਚੁੱਕੇ ਪੱਤਰਕਾਰ ਕ੍ਰਿਸ਼ਨ ਲਾਲ ਮਿੱਡਾ ਨੇ ਪਾਰਟੀ ਛੱਡੀ
ਮਲੋਟ:- ਮਲੋਟ ਸ਼ਹਿਰ ਦੇ ਪੱਤਰਕਾਰ, ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋ ਚੋਣ ਲੜ ਚੁੱਕੇ ਕ੍ਰਿਸ਼ਨ ਲਾਲ ਮਿੱਡਾ ਨੇ ਅੱਜ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।
ਉਹਨਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੂੰ ਪਾਰਟੀ ਤੋਂ ਅਸਤੀਫ਼ਾ ਦੇਣ ਸੰਬੰਧੀ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਹਨਾਂ ਲਿਖਿਆ ਕਿ ਆਮ ਆਦਮੀ ਪਾਰਟੀ ਪਾਰਟੀ ਵੱਲੋਂ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ।
Author: Malout Live