ਪੰਜਾਬ ਵਿਧਾਨ ਸਭਾ ‘ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ
ਚੰਡੀਗਡ਼੍ਹ:— ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਤੀਸਰਾ ਦਿਨ ਹੈ, ਜੋ ਕਾਫੀ ਹੰਗਾਮੇ ਭਰਪੂਰ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ‘ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ। ਜਿਸ ‘ਚ ਕਰਤਾਰਪੁਰ ਜਾਣ ਲਈ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ 20 ਡਾਲਰ ਫੀਸ ਘਟਾਉਣ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ। ਵਿਧਾਨ ਸਭਾ ‘ਚ ਪਾਸ ਕੀਤਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਵਫਦ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਯਤਨ ਕਰੇਗਾ।