ਸ੍ਰੀ ਮੁਕਤਸਰ ਸਾਹਿਬ ਜਿਲੇ ਵਿੱਚ ਝੋਨਾ ਨੂੰ ਖਰੀਦਣ ਲਈ ਰਿਵਿਊ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ:- ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਲਈ ਕੀਤੇ ਗਏ ਖਰੀਦ ਪ੍ਰਬੰਧਾ ਬਾਰੇ ਰਿਵਿਊ ਮੀਟਿੰਗ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਹੋਈ, ਇਸ ਮੀਟਿੰਗ ਵਿੱਚ ਸ੍ਰੀਮਤੀ ਵੀਰਪਾਲ ਕੌਰ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਸ.ਗੋਪਾਲ ਸਿੰਘ ਐਸ.ਡੀ.ਐਮ ਮਲੋਟ, ਸ੍ਰੀ ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ, ਸ੍ਰੀ ਦੀਵਾਨ ਚੰਦ ਕੁਮਾਰ ਡੀ.ਐਫ.ਐਸ.ਸੀ, ਸ੍ਰੀ ਕੁਲਬੀਰ ਸਿੰਘ ਮੱਤਾ ਜਿਲਾ ਮੰਡੀ ਅਫਸਰ, ਸ੍ਰੀ ਪ੍ਰਵੀਨ ਕੁਮਾਰ ਡੀ.ਐਮ. ਵੇਅਰ ਹਾਊਸ, ਸ੍ਰੀ ਗੁਰਮਨ ਧਾਲੀਮਾਲ ਡੀ.ਐਮ.ਪਨਸਪ, ਸ੍ਰੀ ਦਰਸ਼ਨ ਕੁਮਾਰ ਸਿੰਗਲਾ ਮੈਨੇਜਰ ਵੇਅਰ ਹਾਊਸ, ਸ੍ਰੀ ਪਿ੍ਰਤਪਾਲ ਸਿੰਘ ਗਿੱਲ ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ, ਸ੍ਰੀ ਗੁਰਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਗੁਰਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਿੰਦਰ ਪਾਲ ਸਕੱਤਰ ਬਰੀਵਾਲਾ, ਸ੍ਰੀ ਬਲਜਿੰਦਰ ਸ਼ਰਮਾ ਨੇ ਭਾਗ ਲਿਆ। ਮੀਟਿੰਗ ਦੌਰਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੇ ਜਾਵੇ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਤੇ ਜ਼ਿਲਾ ਮੰਡੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆਂ ਕਿ ਜ਼ਿਲੇ ਵਿੱਚ ਚਾਰ ਪ੍ਰਮੁੱਖ ਮੰਡੀਆਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਮੰਡੀ ਬਰੀਵਾਲਾ ਤੋਂ ਇਲਾਵਾ 112 ਖਰੀਦ ਕੇਂਦਰ ਬਣਾਏ ਗਏ ਹਨ। ਇਹਨਾਂ ਖਰੀਦ ਕੇਂਦਰਾਂ ਤੇ ਕਿਸਾਨਾਂ ਦੀ ਸਹੂਲਤ ਲਈ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਬਿਜਲੀ, ਸਾਫ ਸਫਾਈ, ਰੋਸ਼ਨੀ, ਪੀਣ ਵਾਲੇ ਪਾਣੀ ਅਤੇ ਆਰਜੀ ਟੁਆਇਲਟ ਦਾ ਢੁਕਵਾਂ ਪ੍ਰਬੰਧ ਕਰ ਲਿਆ ਗਿਆ ਹੈ। ਇਸ ਮੌਕੇ ਤੇ ਡੀ.ਐਫ.ਐਸ.ਸੀ ਨੇ ਦੱਸਿਆਂ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਲੋੜੀਦਾ ਸਟਾਫ ਤਾਇਨਾਤ ਕਰ ਲਿਆ ਗਿਆ ਅਤੇ ਬਾਰਦਾਨਾ ਅਤੇ ਟਰਾਂਸਪੋਰਟ ਦਾ ਢੁਕਵਾਂ ਪ੍ਰਬੰਧ ਕਰ ਲਿਆ ਗਿਆ ਹੈ।