ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਅਤੇ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਵਿੱਚ ਉੱਚ ਗੁਣਵੱਤਾ ਮਿਆਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਕੰਮ ਮੁਕੰਮਲ ਹੋ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਪਹਿਲ ਦੇ ਅਧਾਰ ਤੇ ਜਮਾਂ ਕਰਵਾਏ ਜਾਣ। ਇਸੇ ਤਰਾਂ ਡਿਪਟੀ ਕਮਿਸ਼ਨਰ ਵੱਲੋਂ ਸਮਾਜ ਭਲਾਈ ਸਕੀਮਾਂ, ਸਿਹਤ ਅਤੇ ਸਿੱਖਿਆ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਕਲਿਆਣਕਾਰੀ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਮਲੋਟ ਸ਼੍ਰੀ ਸੰਜੀਵ ਕੁਮਾਰ, ਐੱਸ.ਡੀ.ਐੱਮ ਗਿੱਦੜਬਾਹਾ ਬਲਜੀਤ ਕੌਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸੁਰਿੰਦਰ ਸਿੰਘ, ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਡੀ.ਐੱਸ.ਐੱਸ.ਓ ਸ਼੍ਰੀ ਪੰਕਜ ਕੁਮਾਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਵੀ ਹਾਜ਼ਿਰ ਸਨ। Author: Malout Live