ਲੁਧਿਆਣਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ

ਲੁਧਿਆਣਾ:- ਤੇਜ਼ ਰਫਤਾਰ ਕਾਰਨ ਆਏ ਦਿਨ ਵੱਡੇ ਹਾਦਸੇ ਵਾਪਰਦੇ ਰਹਿੰਦੇ ਹਨ , ਜਿਨ੍ਹਾਂ ‘ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਦਰਦਨਾਕ ਸੜਕ ਹਾਦਸਾ ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਇਕ ਤੇਜ਼ ਰਫਤਾਰ ਕੰਟੇਨਰ ਮੋੜ ਕੱਟਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਜੀਪ 'ਤੇ ਪਲਟ ਗਿਆ। ਇਸ ਘਟਨਾ ਦੌਰਾਨ ਮੌਕੇ 'ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਲੋਕ ਬੁਰੀ ਤਰ੍ਹਾਂ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹੀ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਪਹੁੰਚੀ ਪੁਲਿਸ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ-ਪੜਤਾਲ ਕਰ ਰਹੀ ਹੈ ਅਤੇ ਪੁਲਿਸ ਵੱਲੋ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।