Malout News

ਕੈਂਟਰ ਅਤੇ ਮੋਟਰਸਾਈਕਲ ‘ਚ ਹੋਈ ਭਿਆਨਕ ਟੱਕਰ, ਇੱਕ ਦੀ ਮੌਤ

ਮਲੋਟ :- ਪਿੰਡ ਔਲਖ ਨਿਸ਼ਾਨ ਅਕੈਡਮੀ ਨੇੜੇ ਮੋਟਰਸਾਈਕਲ ਅਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ, ਜਿਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਜਸਕਰਨ ਸਿੰਘ , ਵਾਸੀ ਬੂੰਦੜ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਮੋਟਰਸਾਈਕਲ ਤੇ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਔਲਖ ਦੀ ਨਿਸ਼ਾਨ ਅਕੈਡਮੀ ਕੋਲ ਪਹੁੰਚਿਆ ਤਾਂ ਸ੍ਰੀ ਮੁਕਤਸਰ ਸਾਹਿਬ ਵੱਲੋਂ ਆ ਰਹੇ ਕੈਂਟਰ ਜਿਸ ਨੂੰ ਤਾਰਾ ਚੰਦ , ਵਾਸੀ ਜੰਮੁ ਬਸਤੀ ਅਬੋਹਰ ਚਲਾ ਰਿਹਾ ਸੀ , ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ , ਜਿਸ ਨਾਲ ਮੋਟਰਸਾਈਕਲ ਸਵਾਰ ਜਸਕਰਨ ਸਿੰਘ ਦੀ ਮੌਕੇ ‘ ਤੇ ਹੀ ਮੌਤ ਹੋ ਗਈ । ਮੌਕੇ ਤੇ ਪਹੁੰਚੀ ਥਾਣਾ ਸਦਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗੇਤੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

Back to top button