ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ। ਜਿਸ ਦੌਰਾਨ ਇਸ ਖੂਨੀ ਵਿਵਾਦ ਵਿਚ ਦੋ ਦੀ ਮੌਕੇ ਤੇ ਮੌਤ ਹੋ ਗਈ ਅਤੇ ਤਿੰਨ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਜਵਾਹਰੇਵਾਲਾ ਵਿਖੇ ਬਣ ਰਹੀ ਗਲੀ ਨੂੰ ਲੈ ਕੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚ ਖੂਨੀ ਝੜਪ ਹੋ ਗਈ ਅਤੇ ਗੋਲੀਆਂ ਵੀ ਚਲੀਆਂ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਖੂਨੀ ਜੰਗ ਦੌਰਾਨ ਮਿਨੀ ਰਾਣੀ (23) ਪਤਨੀ ਧਰਮਿੰਦਰ ਸਿੰਘ ਅਤੇ ਕਿਰਨਦੀਪ ਸਿੰਘ (24) ਪੁੱਤਰ ਗੁਰਚਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਧਰਮਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ , ਜਿਥੇ ਇਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਇਸ ਘਟਨਾ 'ਚ ਦੂਸਰੀ ਧਿਰ ਦੇ ਜ਼ਖਮੀ ਸੰਦੀਪ ਸਿੰਘ ਪੁੱਤਰ ਗੁਰਬਾਜ ਸਿੰਘ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਹੈ।