ਰੂਪਨਗਰ: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਰੂਪਨਗਰ: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ,ਰੂਪਨਗਰ: ਪਿਛਲੇ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਵਿੱਚੋਂ ਛੱਡੇ ਗਏ ਪਾਣੀ ਕਰਬ ਰੂਪਨਗਰ ਜ਼ਿਲ੍ਹੇ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ। ਜ਼ਿਲ੍ਹੇ ‘ਚ ਹਰ ਪਾਸੇ ਪਾਣੀ-ਪਾਣੀ ਹੋਇਆ ਪਿਆ ਤੇ ਬਹੁਤ ਸਾਰੇ ਲੋਕ ਬੇਘਰ ਹੋ ਗਏ ਹਨ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ, ਜਿਥੇ ਉਹਨਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।