ਸ. ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਵੱਲੋਂ "ਸ਼੍ਰੀ ਗੁਰੂ ਨਾਨਕ ਉਤਸਵ" ਮੌਕੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਮਲੋਟ:- ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਬੀਤੇ ਦਿਨ ਨਵੀਂ ਦਾਣਾ ਮੰਡੀ ਮਲੋਟ ਵਿਖੇ ਮਨਾਏ ਗਏ "ਸ਼੍ਰੀ ਗੁਰੂ ਨਾਨਕ ਉਤਸਵ" ਦੇ ਗੁਰਮਤਿ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋ ਗੁਰੂ ਜੀ ਦੀ ਰਚੀ ਬਾਣੀ ਤੇ ਅਧਾਰਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਬਹੁਤ ਹੀ ਹੋਣਹਾਰ ਵਿਦਿਆਰਥੀ ਉਦੇਪ੍ਰਤਾਪ ਸਿੰਘ s/o ਸ: ਗੁਰਪ੍ਰੀਤ ਸਿੰਘc ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਲੋਟ ਸ਼ਹਿਰ ਦਾ ਨਾਮ ਰੋਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਜੀ ਵਲੋਂ ਉਦੇਪ੍ਰਤਾਪ ਸਿੰਘ ਨੂੰ ਮੋਬਾਈਲ ਟੈਬ ਦੇ ਕੇ ਉਸਦੀ ਹੌਂਸਲਾ ਅਫਜਾਈ ਕੀਤੀ।