ਐੱਸ.ਡੀ ਸੀਨੀ. ਸੈਕੰ. ਸਕੂਲ ਮਲੋਟ ਵਿਖੇ ਹਿੰਦੀ ਦਿਵਸ ਮੌਕੇ ਬੱਚਿਆਂ ਨੇ ਲਗਾਈਆਂ ਰੌਣਕਾਂ
ਮਲੋਟ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਦੀ ਪ੍ਰਧਾਨਗੀ ਹੇਠ 'ਹਿੰਦੀ ਦਿਵਸ' ਮਨਾਇਆ ਗਿਆ। ਜਿਸ ਵਿੱਚ ਐੱਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਹਿੰਦੀ ਦੀ ਡਿਕਟੇਸ਼ਨ ਅਤੇ ਹਿੰਦੀ ਵਰਣਮਾਲਾ ਦਾ ਸਹੀ ਉਚਾਰਨ ਬਾਰੇ ਦੱਸਿਆ ਗਿਆ। ਇਸ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਹਿੰਦੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।
ਜਿਸ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ 'ਹਿੰਦੀ ਸਾਡੀ ਸ਼ਾਨ ਅਤੇ ਸਾਡੇ ਦੇਸ਼ ਦਾ ਅਭਿਮਾਨ ਹੈ' ਇਸ ਲਈ ਇਸਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਸ਼ੁੱਧ ਹਿੰਦੀ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ਗਈ। Author: Malout Live