ਐੱਸ.ਡੀ ਸੀਨੀ. ਸੈਕੰ. ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿੱਚ ਜਿੱਤਿਆ ਕਾਂਸੇ ਦਾ ਤਗਮਾ

ਮਲੋਟ: ਸਿੱਖਿਆ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿਖੇ ਸਟੇਟ ਪੱਧਰ ਬਾਸਕਟਬਾਲ ਅੰਡਰ-17 ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਰਤਿੰਦਰ ਸਿੰਘ ਪੁੱਤਰ ਰਕੇਸ਼ ਕੁਮਾਰ ਅਤੇ ਸਾਹਿਬਜੋਤ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਵਧੀਆ ਪ੍ਰਦਰਸ਼ਨ ਕਰਦਿਆਂ ਹੋਇਆ ਸਟੇਟ ਪੱਧਰ ਬਾਸਕਟਬਾਲ ਅੰਡਰ-17

ਵਿੱਚ ਕਾਂਸੇ ਦਾ ਤਮਗਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਖਿਡਾਰੀਆਂ ਦੀ ਇਸ ਜਿੱਤ ਪ੍ਰਾਪਤੀ ਮੌਕੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸੰਸਥਾ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਬਲਕਾਰ ਸਿੰਘ ਡੀ.ਪੀ.ਈ, ਦੋਵਾਂ ਖਿਡਾਰੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਦੋਨੋਂ ਖਿਡਾਰੀਆਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। Author: Malout Live