District NewsMalout News

ਐੱਸ.ਡੀ ਸੀਨੀ. ਸੈਕੰ. ਸਕੂਲ ਮਲੋਟ ਦੇ ਵਿਦਿਆਰਥੀਆਂ ਦੀ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤ

ਮਲੋਟ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ। ਜਿਹਨਾਂ ਵਿੱਚ ਉਹਨਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜਿਸ ਦੇ ਅੰਤਰਗਤ ਟੇਬਲ ਟੈਨਿਸ U-14 ਵਿੱਚ ਲੜਕਿਆਂ ਨੇ ਪਹਿਲਾਂ ਸਥਾਨ ਅਤੇ ਹੈਂਡਬਾਲ U-14 ਵਿੱਚ ਲੜਕਿਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਦੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ‘ਤੇ ਸਕੂਲ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਰਿਹਾ ਹੈ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਦਾ ਰਿਹਾ ਹੈ। ਇਸ ਅਵਸਰ ‘ਤੇ ਸੰਸਥਾ ਦੇ ਕਮੇਟੀ ਮੈਂਬਰਾਂ ਅਤੇ ਸਕੂਲ ਦੇ ਪ੍ਰਿੰਸੀਪਲ ਨੇ ਫਿਜ਼ੀਕਲ ਇੰਚਾਰਜ ਰਾਹੁਲ ਸ਼ਰਮਾ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button