ਐੱਸ.ਡੀ ਸੀਨੀ. ਸੈਕੰ. ਸਕੂਲ ਮਲੋਟ ਦੇ ਵਿਦਿਆਰਥੀਆਂ ਨੇ 'ਭਾਰਤ ਕੋ ਜਾਨੋਂ' ਮੁਕਾਬਲੇ ਵਿੱਚ ਮਾਰੀਆਂ ਮੱਲਾਂ
ਮਲੋਟ: ਭਾਰਤ ਵਿਕਾਸ ਪਰਿਸ਼ਦ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਨਾਲ ਜੋੜਨ ਲਈ ਉਪਰਾਲੇ ਕਰਦਾ ਰਹਿੰਦਾ ਹੈ। ਇਸ ਪ੍ਰੋਗਰਾਮ ਦੇ ਅੰਤਰਗਤ ਪਿਛਲੇ ਕੁੱਝ ਦਿਨਾਂ ਤੋਂ ਭਾਰਤ ਵਿਕਾਸ ਪਰਿਸ਼ਦ ਦੀ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸੰਬੰਧੀ ਲਿਖਤੀ 'ਭਾਰਤ ਕੋ ਜਾਨੋਂ' ਪ੍ਰਤੀਯੋਗਤਾਵਾਂ ਕਰਵਾਈਆਂ ਜਾ ਰਹੀਆਂ ਸਨ। ਜਿਸ ਵਿੱਚ ਸ਼ਹਿਰ ਦੇ ਇਹਨਾਂ ਵੱਖ-ਵੱਖ ਸਕੂਲਾਂ ਵਿੱਚੋਂ ਦੋ-ਦੋ ਵਿਦਿਆਰਥੀਆਂ ਦੀ ਚੋਣ ਕਰਕੇ ਇਹਨਾਂ ਵਿਚਾਲੇ ਰਾਜ ਪੱਧਰੀ ਮੁਕਾਬਲਿਆਂ ਸੰਬੰਧੀ ਚੋਣ ਕੀਤੀ ਗਈ।
ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਜੂਨੀਅਰ ਵਿੰਗ ਵਿੱਚ ਅਰਸ਼ਦੀਪ ਸਿੰਘ ਸਪੁੱਤਰ ਸੁਰਿੰਦਰ ਸਿੰਘ ਅਤੇ ਗੌਰਵ ਸਪੁੱਤਰ ਅਮਰ ਨਾਥ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਨੀਅਰ ਵਰਗ ਵਿੱਚ ਸਾਨਿਆ ਸਪੁੱਤਰੀ ਰਾਜ ਕੁਮਾਰ ਅਤੇ ਵੈਸ਼ਾਲੀ ਸਪੁੱਤਰੀ ਰਿੰਕੂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆ ਵਿੱਚ ਆਪਣਾ ਨਾਂ ਸ਼ਾਮਿਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੀਆਂ ਸਕੂਲ ਵਿੱਚ ਸਨਮਾਨਿਤ ਕੀਤਾ ਅਤੇ ਨਾਲ ਹੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। Author: Malout Live