ਐੱਸ. ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿੱਚ 'ਸਪੈਲਿੰਗ ਬੀ ਕੰਪੀਟੀਸ਼ਨ' ਕਰਵਾਇਆ ਗਿਆ
ਮਲੋਟ:- ਸਥਾਨਕ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ, ਮਲੋਟ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਸਮੇਂ-ਸਮੇਂ ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤਿਯੋਗਿਤਾਵਾਂ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਪੰਜਾਬੀ ਭਾਸ਼ਾ ਦੇ ਸ਼ੁੱਧ ਲੇਖਣ ਨੂੰ ਤਰਜੀਹ ਦੇਣ ਲਈ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਵਿਚਕਾਰ ਪੰਜਾਬੀ ਭਾਸ਼ਾ ਦੇ ਸ਼ੁੱਧ ਲੇਖਨ ਸੰਬੰਧੀ ਸਪੈਲਿੰਗ ਬੀ ਕੰਪੀਟੀਸ਼ਨ ਕਰਵਾਇਆ ਗਿਆ।
ਇਸ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਕੰਪੀਟੀਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਸ਼ੁੱਧ ਲੇਖਣ ਪ੍ਰਤੀ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਸਾਰੇ ਸੈਕਸ਼ਨਾਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਪਹਿਲੀ ਬੀ ਦੇ ਪ੍ਰਥਮ, ਦੂਸਰੀ ਏ ਦੇ ਨਕਸ਼, ਤੀਸਰੀ ਬੀ ਦੀ ਕਸ਼ਿਮਾ, ਚੌਥੀ ਸੀ ਦੇ ਕ੍ਰਿਸ਼ ਤੇ ਪੰਜਵੀਂ ਏ ਦੀ ਅਰਸ਼ਿਆ ਨੂੰ ਵਧਾਈ ਦਿੱਤੀ ਤੇ ਨਾਲ ਹੀ ਇਸ ਕਾਰਜ ਦੇ ਲਈ ਪੰਜਾਬੀ ਵਿਸ਼ੇ ਦੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।