ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਮਹੱਤਵਪੂਰਨ ਸਥਾਨਾਂ 'ਤੇ ਵਿਕਾਸ ਦੇ ਕੰਮਾਂ ਦਾ ਕੀਤਾ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਐੱਮ.ਐੱਲ.ਏ ਸ.ਜਗਦੀਪ ਸਿੰਘ ਕਾਕਾ ਬਰਾੜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਦੀ ਦਿਖ ਨੂੰ ਸੋਹਣਾ ਅਤੇ ਆਕ੍ਰਸ਼ਿਤ ਬਣਾਉਣ ਦੇ ਮੰਤਵ ਨਾਲ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਮਹੱਤਵਪੂਰਨ ਸਥਾਨਾਂ ਉੱਪਰ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਸੰਬੰਧੀ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੇ ਕਾਰਜ ਕਰਨ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵਿਕਾਸ ਕਾਰਜਾਂ ਉੱਪਰ ਲਗਭਗ 158.98 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਮਕੁਤਸਰ ਸਾਹਿਬ ਵਿਖੇ ਮਾਘੀ ਦਾ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।
ਇਸ ਮੇਲੇ ਵਿੱਚ ਦੂਰ-ਦੂਰਾਡੇ ਤੋਂ ਸ਼ਰਧਾਲੂ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ। ਇਸ ਲਈ ਮੇਲਾ ਮਾਘੀ ਦੇ ਮੱਦੇਨਜ਼ਰ ਸ਼ਹਿਰ ਦੇ ਇਤਿਹਾਸਿਕ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਸੁੰਦਰ ਲਾਈਟਾਂ ਲਗਾਉਣ ਦੇ ਕੰਮ, ਦਰਬਾਰ ਸਾਹਿਬ ਦੇ ਗੇਟ ਨੰ. 4 ਅਤੇ 5, ਲਿੰਕ ਗਲੀਆਂ, ਮੇਨ ਰੋਡ, ਮਲੋਟ ਰੋਡ ਡਾ. ਧਾਲੀਵਾਲ ਹਸਪਤਾਲ ਤੋਂ ਗੁਰਦੁਆਰਾ ਤੰਬੂ ਸਾਹਿਬ ਦੀ ਬੈਕ ਸਾਈਡ ਤੱਕ, ਦਰਬਾਰ ਸਾਹਿਬ ਦੇ ਗੇਟ ਨੰ. 1 ਤੋਂ ਭਾਈ ਕਰਤਾਰ ਸਿੰਘ ਸਟਰੀਟ, ਕਿਰਤ ਨਗਰ ਗਲੀ ਨੰ. 3 ਅਤੇ ਆਦੇਸ਼ ਨਗਰ ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲੋਕਿੰਗ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਜਿਸ ਨਾਲ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੀ ਸੁੰਦਰਤਾ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਮਾਘੀ ਮੇਲੇ ਤੋਂ ਪਹਿਲਾਂ ਸ਼ਹਿਰ ਦੀ ਦਿਖ ਨੂੰ ਵਧੇਰੇ ਸੁੰਦਰ ਬਣਾਇਆ ਜਾ ਸਕੇ। Author: Malout Live