ਸ.ਸ.ਸ.ਸਕੂਲ ਲੜਕੀਆਂ ਤਹਿਸੀਲ ਰੋੜ ਮਲੋਟ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ

ਮਲੋਟ:- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਤਹਿਸੀਲ ਰੋੜ ਮਲੋਟ ਵਿਖੇ ਵਿਦਿਆਰਥਣਾਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਕਰਨ ਲਈ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਮਾਨ,ਪ੍ਰਿੰਸੀਪਲ ਗੁਰਬਿੰਦਰਪਾਲ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਜਿਸ ਵਿੱਚ ਸਕੂਲ ਦੀਆਂ 50 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਸ ਵਿੱਚ ਰਿਟਾਇਰਡ ਅਧਿਆਪਕ ਆਗੂ ਮਾਸਟਰ ਹਿੰਮਤ ਸਿੰਘ ਸਰਪ੍ਰਸਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਰਿਬਨ ਕੱਟ ਕੇ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਜਿੱਥੇ ਵਾਧਾ ਕਰਦੇ ਹਨ ਉਥੇ ਡੂੰਘੇ ਸੰਬੰਧ ਸਥਾਪਿਤ ਕਰਦੇ ਹੋਏ ਮਾਨਸਿਕ ਸਰੀਰਕ ਅਤੇ ਸਰਵਪੱਖੀ ਵਿਕਾਸ ਵਿੱਚ ਸਹਾਇਕ ਹੁੰਦੇ ਹਨ।

ਇਸ ਮੌਕੇ ਸਕੂਲ ਇੰਚਾਰਜ ਨਿਰਮਲਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਕੈਂਪ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਅਮਨਦੀਪ ਕੌਰ ਲੈਕਚਰਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਿੱਤਾ ਮੁਖੀ ਸਿਖਲਾਈ ਜਿਸ ਵਿੱਚ ਪੇਂਟਿੰਗ, ਸਿਲਾਈ ਕਢਾਈ, ਹੱਥੀਂ ਕਲਾ ਕਿਰਤਾਂ, ਸੱਭਿਆਚਾਰਕ ਗਤੀਵਿਧੀਆਂ, ਵੱਖ-ਵੱਖ ਤਰ੍ਹਾਂ ਦੇ ਖਾਣੇ ਬਨਾਉਣ ਦੀ ਟ੍ਰੇਨਿੰਗ ਸ਼ਾਮਲ ਹੋਵੇਗੀ। ਇਸ ਮੌਕੇ ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ ਮੌਕੇ ਬਲਦੇਵ ਸਿੰਘ ਸਾਹੀਵਾਲ, ਜਸਬੀਰ ਕੌਰ, ਲੱਕੀ ਗੋਇਲ, ਅਨੂਪ ਕੌਰ ਸੰਧੂ, ਮਨਦੀਪ ਕੁਮਾਰ ਬਾਘਲਾ, ਜਸਪ੍ਰੀਤ ਕੌਰ ਚਰਨਜੀਤ ਕੌਰ, ਹਰਵਿੰਦਰ ਕੌਰ ਅਤੇ ਪਰਮਜੀਤ ਕੌਰ ਪੀ.ਟੀ.ਆਈ ਹਾਜ਼ਰ ਸਨ।