ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਮੈਂਬਰ ਪਾਰਲੀਮੈਂਟ ਵਜੋਂ ਚੁੱਕੀ ਸਹੁੰ
ਮਲੋਟ:- ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸ.ਸਿਮਰਨਜੀਤ ਮਾਨ ਨੇ ਸੰਸਦ ਪਦ ਦੀ ਸਹੁੰ ਚੁੱਕ ਲਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਜੇਕਰ ਉਹ ਜਾਣਗੇ ਤਾਂ ਕਿਰਪਾਨ ਲੈ ਕੇ ਲੋਕ ਸਭਾ ਵਿੱਚ ਜਾਣਗੇ। ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਇਸ ਦਾ ਸਖ਼ਤ ਵਿਰੋਧ ਕਰਨਗੇ।
ਮਾਨ ਨੇ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ਅੱਜ ਵੀ ਸਿੱਖ ਦੇਸ਼ ਵਿੱਚ ਗੁਲਾਮਾਂ ਵਾਂਗ ਜੀਵਨ ਬਤੀਤ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਧਾਰਮਿਕ ਕੱਪੜੇ ਪਹਿਨਣ ਦੀ ਇਜਾਜ਼ਤ ਨਹੀਂ ਹੈ। ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਕਾਰਨ ਸੁਰਖੀਆਂ ‘ਚ ਆਏ ਸਿਮਰਨਜੀਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਭਗਤ ਸਿੰਘ ‘ਤੇ ਦਿੱਤੇ ਬਿਆਨ ‘ਤੇ ਕਾਇਮ ਹਨ ਅਤੇ ਅੱਗੇ ਵੀ ਕਾਇਮ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਦਾਦਾ ਜੀ ਨੇ ਜਨਰਲ ਡਾਇਰ ਨੂੰ ਸਿਰੋਪਾਓ ਦੇ ਕੇ ਕੁੱਝ ਵੀ ਗਲਤ ਨਹੀਂ ਕੀਤਾ, ਪਰ ਅਜਿਹਾ ਕਰਕੇ ਉਨ੍ਹਾਂ ਨੇ ਦਰਬਾਰ ਸਾਹਿਬ ਨੂੰ ਡਾਇਰ ਦੇ ਹਮਲੇ ਤੋਂ ਬਚਾਇਆ। ਉਨ੍ਹਾਂ ਕਿਹਾ ਕਿ ਮੈਂ ਮੁਆਫੀ ਨਹੀਂ ਮੰਗ ਸਕਦਾ। Author: Malout Live