District NewsMalout NewsPunjab

ਪੀ.ਆਰ.ਟੀ.ਸੀ ਅਤੇ ਪਨਬੱਸ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ-‘ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਚੱਕਾ ਜਾਮ’

ਮਲੋਟ (ਪੰਜਾਬ):- ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟਰਸ ਵਰਕਰਜ਼ ਯੂਨੀਅਨ ਨੇ ਹੜਤਾਲ ‘ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 18 ਮਈ ਨੂੰ ਦੁਪਿਹਰ 12 ਵਜੇ ਤੋਂ ਬਾਅਦ ਸੂਬੇ ਵਿੱਚ ਬੱਸਾਂ ਨਹੀਂ ਚੱਲਣਗੀਆਂ।  ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਉਪ-ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜੀਤ ਸਿੰਘ ਗਿੱਲ, ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੱਲ ਕੱਢਣ ਦੀ ਬਜਾਏ ਧੱਕੇਸ਼ਾਹੀ ਕਰਨ ਵਿਚ ਲੱਗੀ ਹੈ। ਰੇਸ਼ਮ ਸਿੰਘ ਨੇ ਦੱਸਿਆ ਕਿ 18 ਮਈ ਤੋਂ ਬੱਸਾਂ ਨਾ ਚਲਾਉਣ ਦਾ ਐਲਾਨ ਇਸ ਲਈ ਕੀਤਾ ਗਿਆ ਹੈ ਕਿਉਂਕਿ ਮੁਲਾਜ਼ਮਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ ਹੈ। ਅਧਿਕਾਰੀਆਂ ਵੱਲੋਂ ਗਲਤ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਵਿੱਚ ਜ਼ਿਆਦਾ ਸਵਾਰੀਆਂ ਹੋਣ ‘ਤੇ ਬੱਸਾਂ ਨੂੰ ਨਾ ਰੋਕਣਾ, ਲੰਬੇ ਰੂਟ ‘ਤੇ ਬਿਨਾਂ ਕਿਤੇ ਰੁਕੇ ਚੱਲਣਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਹੱਲ ਕੱਢਣਾ ਹੋਵੇਗਾ। ਇਸ ਤੋਂ ਇਲਾਵਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 28 ਤੇ 29 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਯੂਨੀਅਨ ਅਧਿਕਾਰੀਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਵਾਉਣਾ, ਵਰਕਸ਼ਾਪ ਮੁਲਾਜ਼ਮਾਂ ਨੂੰ ਰੈਗੂਲਰ ਸਟਾਫ ਦੀ ਤਰਜ ‘ਤੇ ਸਰਕਾਰੀ ਛੁੱਟੀਆਂ ਨੂੰ ਲਾਗੂ ਕਰਵਾਉਣਾ। ਮੁਲਾਜ਼ਮਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 6 ਜੂਨ ਨੂੰ ਗੇਟ ਰੈਲੀ ਕੀਤੀ ਜਾਵੇਗੀ ਜਿਸ ਤੋਂ ਬਾਅਦ 8 ਜੂਨ ਤੋਂ 10 ਜੂਨ ਤੱਕ ਪੀ.ਆਰ.ਟੀ.ਸੀ ਮੁਲਾਜ਼ਮ ਹੜਤਾਲ ‘ਤੇ ਰਹਿਣਗੇ। ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਕਿਉਂਕਿ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

Author : Malout Live

Leave a Reply

Your email address will not be published. Required fields are marked *

Back to top button