ਸੇਫ ਸਕੂਲ ਵਾਹਨ 17 ਵਾਹਨਾਂ ਦੇ ਕੀਤੇ ਚਲਾਨ, 3 ਜਬਤ

ਸ੍ਰੀ ਮੁਕਤਸਰ ਸਾਹਿਬ, 4 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਵਾਹਨਾਂ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੇ ਦਿੱਤੇ ਹੁਕਮਾਂ ਤੇ ਪਾਲਣਾ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਅੱਜ ਸਕੂਲ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਡੀਐਸਪੀ ਹਿਨਾ ਗੁਪਤਾ, ਜ਼ਿਲਾਂ ਬਾਲ ਸੁਰੱਖਿਆ ਅਫ਼ਸਰ ਡਾ: ਸ਼ਿਵਾਨੀ ਨਾਗਪਾਲ, ਟੈ੍ਰਫਿਕ ਪੁਲਿਸ ਤੋਂ ਜਸਪ੍ਰੀਤ ਸਿੰਘ, ਰਾਜਿੰਦਰ ਸਿੰਘ ਬੁੱਟਰ ਆਦਿ ਵੀ ਹਾਜਰ ਸਨ। ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਦੱਸਿਆ ਕਿ ਅੱਜ ਅਕਾਲ ਐਕਡਮੀ ਸਕੂਲ ਦੇ ਵਾਹਨਾਂ ਦੀ ਜਾਂਚ ਕੀਤੀ ਗਈ। ਜਿਸ ਦੌਰਾਨ ਵਾਹਨਾਂ ਵਿਚ ਸਰਕਾਰ ਵੱਲੋਂ ਤੈਅ ਮਾਪਦੰਡਾਂ ਨਾਲੋਂ ਪਾਈਆਂ ਗਈਆਂ ਕਮੀਆਂ ਕਾਰਨ 17 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 3 ਵਾਹਨ ਗੰਭੀਰ ਖਾਮੀਆਂ ਪਾਏ ਜਾਣ ਕਾਰਨ ਪੁਲਿਸ ਨੇ ਜਬਤ ਕਰਕੇ ਥਾਣੇ ਵਿਚ ਬੰਦ ਕਰ ਦਿੱਤੇ ਹਨ। ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਸਮੂਹ ਸਕੂਲਾਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਊਣ ਕਿ ਉਨਾਂ ਦੇ ਸਾਰੇ ਵਾਹਨ ਤੈਅ ਸ਼ਰਤਾਂ ਪੂਰੀਆਂ ਕਰਦੇ ਹੋਣ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ। ਉਨਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਕੂਲ ਭੇਜਦੇ ਸਮੇਂ ਸਕੂਲ ਵਾਹਨ ਦੇ ਡਰਾਇਵਰ ਅਤੇ ਵਾਹਨ ਦੀ ਸਥਿਤੀ ਸਬੰਧੀ ਸਾਰੀ ਜਾਣਕਾਰੀ ਲੈਣ।