Malout News

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵੱਲੋਂ ਡਾ. ਸਵੈਮਾਨ ਸਿੰਘ ਕੈਲੀਫੋਰਨੀਆ ਦਾ ਮਲੋਟ ਪਹੁੰਚਣ ਤੇ ਕੀਤਾ ਜਾਵੇਗਾ ਭਰਵਾਂ ਸੁਆਗਤ- ਸਾਹੀਵਾਲ

ਮਲੋਟ:- ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਜਿੱਥੇ ਪੂਰੇ ਪੰਜਾਬ ਵਿਚ ਕਿਸਾਨ ਆਗੂਆਂ ਨੂੰ ਮਾਨ ਸਨਮਾਨ ਮਿਲ ਰਿਹਾ ਹੈ ਉੱਥੇ ਇਸ ਸੰਘਰਸ਼ ਵਿਚ ਅਮਰੀਕਾ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਆਪਣਾ ਯੋਗਦਾਨ ਪਾਉਣ ਵਾਲੇ ਡਾ. ਸਵੈਮਾਨ ਸਿੰਘ ਦਾ ਮਲੋਟ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਮਲੋਟ ਸ਼ਹਿਰ ਦੀਆਂ ਅਤੇ ਆਸ-ਪਾਸ ਦੇ ਇਲਾਕੇ ਦੀਆਂ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ਤੇ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ। ਉਕਤ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਹੋਇਆਂ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ ਵੱਲੋਂ ਦੱਸਿਆ ਗਿਆ

                   

ਕਿ ਕਿਸਾਨ ਫਤਿਹ ਮੋਰਚਾ ਨੂੰ ਸਮਰਪਿਤ ਕਰਦਿਆਂ ਹੋਇਆਂ ਮਲੋਟ ਅਤੇ ਲੰਬੀ ਹਲਕੇ ਦੀ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨ , ਡਾ. ਸਵੈਮਾਨ ਸਿੰਘ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ਤੇ  ਸਮਾਜ ਸੇਵੀ ਸੰਸਥਾਵਾਂ ਧਾਰਮਿਕ ਜਥੇਬੰਦੀਆਂ, ਵਪਾਰ ਮੰਡਲ, ਵੱਖ-ਵੱਖ ਐਸੋਸੀਏਸ਼ਨਾਂ ਸੰਤ ਮਹਾਂਪੁਰਸ਼ ਅਤੇ ਇਲਾਕੇ ਦੀ ਸੰਗਤ ਵੱਲੋਂ ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਤੇ 9 ਜਨਵਰੀ ਨੂੰ ਬਾਅਦ ਦੁਪਹਿਰ ਦਾਣਾ ਮੰਡੀ ਮਲੋਟ ਵਿਖੇ ਸਨਮਾਨਿਤ ਕੀਤਾ ਜਾਵੇਗਾ। ਉਕਤ ਪ੍ਰੋਗਰਾਮ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਵੇਗਾ ਅਤੇ ਸਨਮਾਨ ਸਮਾਰੋਹ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਭਾਈ ਚਰਨਜੀਤ ਸਿੰਘ ਖਾਲਸਾ ਦੇ ਜੱਥੇ ਵੱਲੋਂ ਕੀਤਾ ਜਾਵੇਗਾ। ਇਸ ਸੰਬੰਧੀ ਵੱਖ-ਵੱਖ ਸੰਸਥਾਵਾਂ ਵੱਲੋਂ ਮੀਟਿੰਗਾਂ ਕਰਕੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਕਤ ਸਮਾਰੌਹ ਦੌਰਾਨ ਗੁਰੂ ਕਾ ਲੰਗਰ ਅਤੁੱਟ ਬਾਬਾ ਕਰਤਾਰ ਸਿੰਘ ਗੁਰੂਸਰ ਜੋਧੇ ਕੇ ਵਾਲਿਆਂ ਦੇ ਜੱਥੇ ਵੱਲੋਂ ਵਰਤਾਇਆ ਜਾਵੇਗਾ। ਇਸ ਮੌਕੇ ਡਾ. ਸੁਖਦੇਵ ਸਿੰਘ ਗਿੱਲ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਧਾਰਮਿਕ ਸੰਸਥਾਵਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਪ੍ਰਧਾਨ ਸਵਰਨ ਸਿੰਘ, ਸੁਖਦੇਵ ਸਿੰਘ ਸੋਹਲ,  ਹਰਦੇਵ ਸਿੰਘ ਸਿੱਖਵਾਲਾ , ਗੁਰਪ੍ਰੀਤ ਸਿੰਘ ਨੱਢਾ, ਮਹਿਮਾ ਸਿੰਘ, ਪਰਮਜੀਤ ਸਿੰਘ,  ਜੋਗਿੰਦਰ ਸਿੰਘ ਆਹੂਜਾ, ਹਰਭਜਨ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *

Back to top button